ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੁਆਰਾ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹਾਦਤ ਨੂੰ ਸਮਰਪਿਤ ਵਿਭਿੰਨ ਪ੍ਰੋਗਰਾਮਾਂ ਦਾ ਆਯੋਜਨ

4677789
Total views : 5511187

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹੀਦੀ ਨੂੰ ਸਮਰਪਿਤ ਵਿਭਿੰਨ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੇ ਅੰਤਰਗਤ ਸ. ਭਗਤ ਸਿੰਘ ਦੇ ਜੀਵਨ ਅਤੇ ਜੀਵਨ ਦਰਸ਼ਨ ‘ਤੇ ਅਧਾਰਿਤ ਇਕ ਵਿਆਖਿਆਨ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪ੍ਰੋ.(ਡਾ.) ਮਨਜਿੰਦਰ ਸਿੰਘ, ਮੁਖੀ, ਸਕੂਲ ਆਫ ਪੰਜਾਬੀ ਸਟੱਡੀਜ਼ ਅਤੇ ਸੰਸਕ੍ਰਿਤ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਸ੍ਰੋਤ ਵਕਤਾ ਵਜੋ ਸ਼ਿਰਕਤ ਕੀਤੀ।  ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮੁੱਖ ਵਕਤਾ ਦਾ ਨੰਨ੍ਹੇ ਪੌਧੇ ਦੇ ਕੇ ਸੁਆਗਤ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨੀ ਭਾਸ਼ਣ ‘ਚ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਨਾਇਕ ਦੇ ਰੂਪ ‘ਚ ਬਹੁਤ ਸਾਰੇ ਦਿਲਾਂ ‘ਚ ਆਪਣੀ ਛਾਪ ਛੱਡੀ। ਉਹਨਾਂ ਕਿਹਾ ਕਿ ਕ੍ਰਾਂਤੀਕਾਰੀ ਅਤੇ ਜੋਸ਼ੀਲੇ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਹਮੇਸ਼ਾ ਵੀਰਤਾ ਭਰੇ ਕੰਮਾਂ ਲਈ ਯਾਦ ਕੀਤਾ ਜਾਵੇਗਾ। ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਬਹੁਤ ਪ੍ਰੇਰਣਾਦਾਇਕ ਹੈ। ਸ਼ਹੀਦਾਂ ਨੂੰ ਕਿਸੇ ਵੀ ਸਮ੍ਰਿਤੀ ਚਿੰਨ੍ਹ ਦੀ ਜ਼ਰੂਰਤ ਨਹੀਂ ਬਲਕਿ ਇਹਨਾਂ ਦੇ  ਵਿਚਾਰ ਸੰਸਾਰ ‘ਚ ਹਮੇਸ਼ਾ ਅਮਰ ਰਹਿਣਗੇ।

ਪ੍ਰੋ.(ਡਾ.) ਮਨਜਿੰਦਰ ਸਿੰਘ ਨੇ ‘ਸ. ਭਗਤ ਸਿੰਘ ਇਕ ਚਿੰਤਕ ਵਜੋਂ’ ਵਿਸ਼ੇ ਦੁਆਰਾ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਦਰਸ਼ਨ ਦੇ ਅਣਛੂਹੇ ਪਹਿਲੂਆਂ ‘ਤੇ ਚਾਨਣਾ ਪਾਇਆ ਅਤੇ ਵਿਦਿਆਰਥਣਾਂ ਦੇ ਮਨਾਂ ਦੇ ਸ਼ੰਕਿਆਂ ਨੂੰ ਦੂਰ ਕਰਦਿਆਂ ਹੋਇਆਂ ਸ਼ਹੀਦ ਭਗਤ ਸਿੰਘ ਦੇ ਵਿਚਾਰਕ ਚਿੰਤਨ ਤੋਂ ਜਾਣੂੰ ਕਰਵਾਇਆ ਅਤੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਲੋਂ ਜਾਤੀਵਾਦ ਅਤੇ ਧਰਮ ਨੂੰ ਜ਼ੁਲਮ ਦੇ ਸੰਦ ਵਜੋਂ ਰੱਦ ਕੀਤਾ ਗਿਆ ਅਤੇ ਸਾਰੇ ਭਾਰਤੀਆਂ ‘ਚ ਏਕਤਾ ਅਤੇ ਸਮਾਨਤਾ ਲਈ ਉਹਨਾਂ ਦੇ ਸੱਦੇ ਨੇ ਬ੍ਰਿਟਿਸ਼ ਬਸਤੀਵਾਦੀ ਪ੍ਰੋਜੈਕਟ ਨੂੰ ਸਿੱਧੀ ਚੁਣੌਤੀ ਦਿੱਤੀ।

ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਜੀਵਨ ‘ਤੇ ਅਧਾਰਿਤ ਨੁੱਕੜ ਨਾਟਕ ‘ਪ੍ਰਣਾਮ ਸ਼ਹੀਦਾਂ ਨੂੰ’ ਦਾ ਮੰਚਨ ਕੀਤਾ ਗਿਆ ਜਿਸ ਵਿਚ ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਦੀਆਂ ਮਹੱਤਵਪੂਰਣ ਘਟਨਾਵਾਂ ਨੂੰ ਦਰਸਾਇਆ ਗਿਆ ਹੈ। ਇਸ ਨਾਟਕ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ‘ਚ ਦੇਸ਼-ਭਗਤੀ ਅਤੇ ਬਹਾਦਰੀ ਦੀ ਭਾਵਨਾ ਦਾ ਸੰਚਾਰ ਕਰਨਾ ਸੀ।

ਡਾ. ਅਨੀਤਾ ਨਰੇਂਦਰ, ਮੁਖੀ, ਹਿੰਦੀ ਵਿਭਾਗ ਨੇ ਕੁਸ਼ਲ ਮੰਚ ਸੰਚਾਲਨ ਕੀਤਾ ਅਤੇ ਸ੍ਰੋਤ ਵਕਤਾ ਦਾ ਇਸ ਪ੍ਰੋਗਰਾਮ ‘ਚ ਆਪਣਾ ਕੀਮਤੀ ਸਮਾਂ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਸਿਮਰਦੀਪ, ਡੀਨ, ਅਕਾਦਮਿਕ, ਡਾ. ਨਰੇਸ਼ ਕੁਮਾਰ, ਡੀਨ, ਯੂਥ ਵੈਲਫੇਅਰ,
ਡਾ. ਅਨੀਤਾ ਨਰੇਂਦਰ, ਡੀਨ, ਕਮਿਊਨੀਟੀ ਡਿਵਲਪਮੈਂਟ, ਮਿਸ ਕਮਾਇਨੀ, ਡੀਨ, ਡਸਿਪਲਨ ਐਂਡ ਸਟੂਡੈਂਟ ਕਾਊਂਸਲ, ਮਿਸ ਸੁਰਭੀ ਸੇਠੀ ਅਤੇ ਡਾ. ਨਿਧੀ ਅਗਰਵਾਲ, ਐਨ.ਐਸ.ਐਸ. ਪ੍ਰੋਗਰਾਮ ਅਫਸਰ ਸਹਿਤ ਕਾਲਜ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥਣਾਂ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News