Total views : 5511187
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਪਿੰਡ ਮੱਖਣਵਿੰਡੀ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਜੈਬ ਸਿੰਘ ਮੱਖਣਵਿੰਡੀ ਵਾਲੇ ਜਿੰਨਾ ਰਹਿਨੁਮਾਈ ਹੇਠ ਅਨੇਕਾਂ ਗੁਰਦੁਆਰਿਆਂ ਵਿਖੇ ਕਾਰ ਸੇਵਾ ਦੇ ਕਾਰਜ ਚੱਲ ਰਹੇ ਹਨ, ਉਹ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ।
ਇਲਾਕੇ ਦੀਆਂ ਕਈ ਨਾਮਵਰ ਸ਼ਖਸੀਅਤਾਂ ਨੇ ਬਾਬਾ ਅਜੈਬ ਸਿੰਘ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਬਾਬਾ ਅਜੈਬ ਸਿੰਘ ਮੱਖਣਵਿੰਡੀ ਦੀ ਹੋਈ ਬੇਵਕਤੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਬਾਬਾ ਅਜੈਬ ਸਿੰਘ ਮੱਖਣਵਿੰਡੀ ਦੇ ਅਕਾਲ ਚਲਾਣੇ ਤੇ ਇਲਾਕੇ ਦੀਆਂ ਕਈ ਧਾਰਮਿਕ, ਸਮਾਜਿਕ ਤੇ ਰਾਜਸੀ ਜਥੇਬੰਦੀਆ ਅਤੇ ਬਾਬਾ ਜੀ ਨੂੰ ਦਿਲੋਂ ਪਿਆਰ ਕਰਨ ਵਾਲਿਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਵਾਹਿਗੁਰੂ ਬਾਬਾ ਅਜੈਬ ਸਿੰਘ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-