Total views : 5511187
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਮਾਲੇਰਕੋਟਲਾ / ਡਾ: ਸਿਮਰਤ ਕੌਰ, ਆਈ.ਪੀ.ਐਸ ਨੇ ਅੱਜ ਮਾਲੇਰਕੋਟਲਾ ਦੇ ਨਵੇਂ ਸੀਨੀਅਰ ਕਪਤਾਨ ਪੁਲਿਸ ਵਜੋਂ ਅਹੁਦਾ ਸੰਭਾਲ ਲਿਆ। ਡਾ ਸਿਮਰਤ ਕੌਰ, ਜੋ ਕਿ 2016 ਬੈਚ ਦੇ ਆਈ.ਪੀ.ਐਸ ਅਧਿਕਾਰੀ ਹਨ, ਮਾਲੇਰਕੋਟਲਾ ਵਿੱਚ ਚਾਰਜ ਸੰਭਾਲਣ ਤੋਂ ਪਹਿਲਾਂ ਪਟਿਆਲਾ ਵਿਖੇ ਏ.ਆਈ.ਜੀ ਕਾਊਂਟਰ ਇੰਟੈਲੀਜੈਸ ਵਿੱਚ ਸੇਵਾ ਨਿਭਾ ਰਹੇ ਸਨ।
ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਕੇ, ਆਜ਼ਾਦ ਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣਾ ਹੋਵੇਗੀ ਪਹਿਲੀ ਤਰਜੀਹ
ਐਸ.ਐਸ.ਪੀ ਨੇ ਜ਼ਿਲ੍ਹੇ ਦੇ ਮਾਪਦੰਡਾਂ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਲੋਕ ਸਭਾ ਹਲਕੇ ਲਈ ਆਜ਼ਾਦ ਅਤੇ ਨਿਰਪੱਖ ਲੋਕ ਸਭਾ ਚੋਣਾਂ ਨੂੰ ਮੁੱਖ ਤਰਜੀਹ ਕਰਾਰ ਰਹੇਗੀ । ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸਾਸ਼ਨ ਵਲੋਂ ਸਿਵਲ ਪ੍ਰਸ਼ਾਸਨ ਨਾਲ ਰਾਬਤਾ ਕਰਕੇ ਚੋਣਾਂ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਦਾ ਭਰੋਸਾ ਦਵਾਦਿਆ ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਹਰ ਹਾਲਤ ਵਿੱਚ ਬਰਕਰਾਰ ਰੱਖੀ ਜਾਵੇਗੀ।
ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀ ਅਵਾਮ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਨਸ਼ਿਆਂ ਅਤੇ ਅਪਰਾਧੀਆਂ ਵਿਰੁਧ ਪੁਲਿਸ ਨੂੰ ਸਹਿਯੋਗ ਦੇਣ ਤਾਂ ਜੋ ਜ਼ਿਲ੍ਹੇ ਨੂੰ ਕਰਾਈਮ ਮੁਕਤ ਕੀਤਾ ਜਾ ਸਕੇ ।
ਉਨ੍ਹਾਂ ਹੋਰ ਕਿਹਾ ਕਿ ਜਿਲ੍ਹੇ ਵਿੱਚ ਕਿਸੇ ਵੀ ਵਿਅਕਤੀ ਨਾਲ ਕਿਸੇ ਕਿਸਮ ਦੀ ਜਿਆਦਤੀ ਨਹੀ ਹੋਣ ਦਿੱਤੀ ਜਾਵੇਗੀ। ਖਾਸ ਤੌਰ ਤੇ ਨਸ਼ਾ ਤਸਕਰਾਂ/ਸਮੱਗਲਰਾਂ ਅਤੇ ਗੈਂਗਸਟਰਾਂ, ਗੁੰਡਾਗਰਦੀ ਕਰਨ ਵਾਲਿਆ ਖਿਲਾਫ ਸਖਤੀ ਨਾਲ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਜਿਹੇ ਵਿਅਕਤੀ ਨੂੰ ਕਿਸੇ ਵੀ ਹਲਾਤ ਵਿੱਚ ਬਖਸ਼ਿਆ ਨਹੀ ਜਾਵੇਗਾ।