ਚੋਣ ਕਮਿਸ਼ਨ ਦਾ ਵੱਡਾ ਐਕਸ਼ਨ ! ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸ.ਡੀ.ਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼

4677794
Total views : 5511196

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਵੱਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News