Total views : 5511196
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਗੁੱਜਰਾਂ ਵਿਖੇ ਪਹੁੰਚ ਕੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਪਰਿਵਾਰਾਂ ਦੀ ਹਰ ਪੱਖ ਤੋਂ ਮਦਦ ਕਰਨਗੇ। ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ‘ਚ ਬਖ਼ਸ਼ਿਆ ਨਹੀਂ ਜਾਵੇਗਾ। ਸੀਐਮ ਨੇ ਕਿਹਾ ਕਿ ਇਹ ਉਨ੍ਹਾਂ ਦਾ ਆਪਣਾ ਪਰਿਵਾਰ ਹੈ। ਉਹ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰ ਰਹੇ ਹਨ। ਅੱਜ ਮੌਕੇ ‘ਤੇ ਸੀਐੱਮ ਭਗਵੰਤ ਮਾਨ ਦੇ ਵਲੋਂ ਜਾ ਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਹਰ ਸਮੇਂ ਇਹਨਾਂ ਪਰਿਵਾਰਾਂ ਦੀ ਮਦਦ ਦਾ ਭਰੋਸਾ ਦਿੱਤਾ… ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ…ਇਹ ਮੌਤਾਂ ਨਹੀਂ ਕਤਲ ਨੇ…ਕਾਨੂੰਨ ਮੁਤਾਬਕ ਸਖਤ ਸਜ਼ਾ ਦਿੱਤੀ ਜਾਵੇਗੀ।ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ।
ਸਰਕਾਰ ਪੀੜਤ ਪਰਵਾਰਾਂ ਦੀ ਹਰ ਸੰਭਵ ਮਦਦ ਕਰੇਗੀ
ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਪੀੜਤ ਪਰਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਦੋਸ਼ੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੇ ਇਲਾਕੇ ’ਚ ਵਿਕ ਰਹੇ ਨਸ਼ਿਆਂ ਦਾ ਮਾਮਲਾ ਵੀ ਉਠਾਇਆ। ਜਿਸ ’ਤੇ ਭਗਵੰਤ ਮਾਨ ਨੇ ਕਿਹਾ ਕਿ ਭਲਕੇ ਤੱਕ ਨਸ਼ਾ ਤਸਕਰ ਫੜ ਲਏ ਜਾਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-