Total views : 5511207
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜਗਰਾਂਓ/ਬੀ.ਐਨ.ਈ ਬਿਊਰੋ
ਜਗਰਾਓਂ ਦੇ ਸਿੱਧਵਾਂ ਬੇਟ ਥਾਣੇ ਵਿੱਚ ਤਾਇਨਾਤ ਇੱਕ ਏਐਸਆਈ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਜਦਕਿ ਦੋ ਹੋਰ ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਸ ਮਗਰੋਂ ਇਲਾਜ ਦੌਰਾਨ ਛੁੱਟੀ ਦੇ ਦਿੱਤੀ ਗਈ।ਮ੍ਰਿਤਕ ਦੀ ਪਛਾਣ ਏ.ਐਸ.ਆਈ ਨਸੀਬ ਚੰਦ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਏ.ਐਸ.ਆਈ ਨਸੀਬ ਚੰਦ ਆਪਣੇ ਦੋ ਹੋਰ ਪੁਲਿਸ ਮੁਲਾਜ਼ਮਾਂ ਦੇ ਨਾਲ ਡਿਊਟੀ ਦੌਰਾਨ ਸਿੱਧਵਾਂ ਬੇਟ ਤੋਂ ਜਗਰਾਓਂ ਵੱਲ ਆ ਰਿਹਾ ਸੀ ਪਰ ਅੱਗੇ ਇੱਕ ਪੁਆਇੰਟ ‘ਤੇ ਉਸ ਦੀਆਂ ਅੱਖਾਂ ‘ਚ ਰੋਸ਼ਨੀ ਹੋਣ ਪੈਣ ਕਾਰਨ ਉਹ ਕਾਰ ‘ਤੇ ਕਾਬੂ ਨਹੀਂ ਰੱਖ ਸਕਿਆ। ਜਿਸ ਕਾਰਨ ਗੱਡੀ ਸਿੱਧੀ ਦਰੱਖਤ ਨਾਲ ਜਾ ਟਕਰਾਈ।
ਏ.ਐਸ.ਆਈ ਨਸੀਬ ਚੰਦ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਕਲਿਆਣੀ ਹਸਪਤਾਲ ਜਗਰਾਓਂ ਵਿਖੇ ਦਾਖਲ ਕਰਵਾਇਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਜਦਕਿ ਪੁਲਿਸ ਮੁਲਾਜ਼ਮ ਦੀਪਕ ਕੁਮਾਰ ਅਤੇ ਨਿਸ਼ਾਨ ਸਿੰਘ ਨੂੰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-