ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ !ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੂਰਾਲ ਹੋਏ ਭਾਜਪਾ ਵਿਚ ਸ਼ਾਮਿਲ

4948621
Total views : 5949215

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਨਵੀ ਦਿੱਲੀ/ਬੀ.ਐਨ.ਈ ਬਿਊਰੋ

ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਸੁਨੀਲ ਜਾਖੜ ਤੇ ਹਰਦੀਪ ਪੁਰੀ ਨੇ ਸ਼ੀਤਲ ਅੰਗੁਰਾਲ ਤੇ ਸੁਸ਼ੀਲ ਰਿੰਕੂ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ ਤੇ ਭਾਜਪਾ ਲੀਡਰਾਂ ਵੱਲੋਂ ਉਨ੍ਹਾਂ ਦਾ ਬਾਹਾਂ ਖੋਲ੍ਹ ਕੇ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਅਜੇ ਕੁਝ ਸਮਾਂ ਪਹਿਲਾਂ ਹੀ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸੇ ਤਰ੍ਹਾਂ ਸਾਂਸਦ ਸੁਸ਼ੀਲ ਰਿੰਕੂ ਨੇ ਵੀ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News