ਭਗਵੰਤ ਮਾਨ ਨੇ ਸੁਸ਼ੀਲ ਰਿੰਕੂ ਨੂੰ ਦੱਸਿਆ ਗੱਦਾਰ!ਸੁਸ਼ੀਲ ਕੁਮਾਰ ਰਿੰਕੂ ਨੂੰ ਅੱਜ ਜੋ ਵੀ ਹੈ ਉਹ ਆਪ ਨੇ ਬਣਾਇਆ

4677939
Total views : 5511399

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ 

ਆਮ ਆਦਮੀ ਪਾਰਟੀ ਦੇ ਦੋ ਵੱਡੇ ਨੇਤਾ ਸ਼ੀਤਲ ਅੰਗੁਰਾਲ ਤੇ ਸੁਸ਼ੀਲ ਰਿੰਕੂ ਅੱਜ ਭਾਜਪਾ ਵਿਚ ਸ਼ਾਮਲ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸ਼ਾਇਰਾਨਾ ਅੰਦਾਜ਼ ਵਿਚ ਦੋਵਾਂ ‘ਤੇ ਤੰਜ ਕੱਸਿਆ ਹੈ।

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ-‘ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ, ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ। ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ..।

ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ ਹੈ। ਜਲੰਧਰ ਸੀਟ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ। ਇਨ੍ਹਾਂ ਸਭ ਦੇ ਦਰਮਿਆਨ ਸੀਐੱਮ ਮਾਨ ਨੇ ਟਵੀਟ ਕਰਕੇ ਦੋਵਾਂ ‘ਤੇ ਨਿਸ਼ਾਨਾ ਸਾਧਿਆ ਹੈ।ਸ਼ੀਤਲ ਅੰਗੁਰਾਲ ਬਾਰੇ ਪਾਰਟੀ ਨੇ ਕਿਹਾ ਕਿ ਭਾਜਪਾ ਵਿਰੋਧੀ ਨੇਤਾਵਾਂ ਨੂੰ ਆਪਣੀ ਪਾਰਟੀ ਵੱਲ ਲੁਭਾਉਣ ਲਈ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਦਿੰਦੀ ਹੈ ਅਤੇ ਭ੍ਰਿਸ਼ਟਾਚਾਰ ਅਤੇ ਤਾਨਾਸ਼ਾਹੀ ਵਿਰੁੱਧ ਇਸ ਜੰਗ  ਵਿੱਚ ਸਿਰਫ ਮਜ਼ਬੂਤ ​​ਨੇਤਾ ਹੀ ਬਚ ਸਕਦਾ ਹੈ।  ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਗੱਦਾਰ ਦਾ ਸਾਥ ਨਹੀਂ ਦਿੱਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਉਹ ਇੱਕ ਵਾਰ ਫਿਰ ਅਜਿਹੇ ਲੋਕਾਂ ਨੂੰ ਦਿਖਾ ਦੇਣਗੇ ਕਿ ਇਹ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਅਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਕੰਮ ਹੈ ਕਿ ਇਸ। ਲਈ ਉਹ ‘ਆਪ’ ਨੂੰ ਵੋਟ ਪਾਉਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

 

Share this News