ਲੋਕ ਨਜਾਇਜ ਸ਼ਰਾਬ ਸਬੰਧੀ ਫੋਨ ਨੰਬਰ 79738-67446 ‘ਤੇ ਜਿਲਾ ਪ੍ਰਸ਼ਾਸਨ ਨੂੰ ਸੂਚਿਤ ਕਰਨ-ਜਿਲਾ ਚੋਣ ਅਧਿਕਾਰੀ

4678008
Total views : 5511532

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਅੰਮ੍ਰਿਤਸਰ/ ਉਪਿੰਦਰਜੀਤ ਸਿੰਘ 

ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈਜਿਸ ਨਾਲ ਕਈ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ।

ਸੂਚਨਾ ਦੇਣ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਵੀ ਜਗ੍ਹਾ ਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਜਾਂ ਭੰਡਾਰ ਬਾਰੇ ਪਤਾ ਲਗਦਾ ਹੈ ਤਾਂ ਉਹ ਮੋਬਾਇਲ ਨੰਬਰ 79738-67446 `ਤੇ ਸੂਚਨਾ ਦੇ ਸਕਦਾ ਹੈ।ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਸੂਚਨਾ ਦੇਣ ਵਾਲੇਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨਾਂ ਨੇ ਜਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸੁਧਰ ਜਾਣ ਨਹੀਂ ਤਾਂ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-  

Share this News