





Total views : 5895717







Total views : 5895717ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਸਿਟੀ ਪੁਲੀਸ ਨੇ ਬੀਤੀ ਦੇਰ ਸ਼ਾਮ ਗੋਲਡਨ ਗੇਟ ਨੇੜੇ ਲਗਾਏ ਨਾਕੇ ’ਤੇ ਤਲਾਸ਼ੀ ਦੌਰਾਨ ਦੋ ਜਣਿਆਂ ਕੋਲੋਂ 1 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਇਨ੍ਹਾਂ ਦੀ ਪਛਾਣ ਪ੍ਰਕਾਸ਼ਦੀਪ ਸਿੰਘ ਅਤੇ ਗੁਰਿੰਦਰ ਸਿੰਘ ਦੋਵੇਂ ਵਾਸੀ ਪਿੰਡ ਬਲੌਂਗੀ, ਮੁਹਾਲੀ ਵਜੋਂ ਹੋਈ ਹੈ।ਪੁਲੀਸ ਦੀ ਵਧੀਕ ਡਿਪਟੀ ਕਮਿਸ਼ਨਰ ਡਾ. ਦਰਪਨ ਆਹਲੂਵਾਲੀਆ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦੋਵੇਂ ਵਿਅਕਤੀ ਪੁਲੀਸ ਦੇ ਸਵਾਲਾਂ ਦੇ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ। ਇਨ੍ਹਾਂ ਨੂੰ ਕੱਲ੍ਹ ਰਾਤ ਨਾਕੇ ’ਤੇ ਰੋਕਿਆ ਗਿਆ ਸੀ। ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਇਸ ਤੋਂ ਬਾਅਦ ਪੁਲੀਸ ਨੇ ਨਗਦੀ ਜ਼ਬਤ ਕੀਤੀ ਅਤੇ ਆਮਦਨ ਕਰ ਵਿਭਾਗ ਨੂੰ ਵੀ ਸੂਚਿਤ ਕੀਤਾ। ਏਡੀਸੀਪੀ ਨੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਉਨਾਂ ਨੇ ਦੱਸਿਆ ਕਿ ਲੋਕਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਅਤੇ ਜਾਰੀ ਆਦੇਸ਼ਾ ਮੁਤਾਬਿਕ 50,000 ਰੁਪਏ ਤੋਂ ਵੱਧ ਨਕਦ/ਨਸ਼ੀਲੇ ਪਦਾਰਥ/ਸ਼ਰਾਬ/ਹਥਿਆਰ /10,000 ਰੁਪਏ ਤੋਂ ਵੱਧ ਤੋਹਫ਼ੇ ਵਾਲੀਆਂ ਵਸਤੂਆਂ ਕਿਸੇ ਵੀ ਪਾਰਟੀ/ਉਮੀਦਵਾਰ ਨਾਲ ਸਬੰਧਾਂ ਦੀ ਤਸਦੀਕ ਦੇ ਅਧੀਨ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-