ਸ਼੍ਰੋਮਣੀ ਕਮੇਟੀ ਨੇ ਸਾਲ 2024-25 ਲਈ 12 ਅਰਬ 60 ਕਰੋੜ 97 ਲੱਖ ਰੁਪਏ ਤੋਂ ਵੱਧ ਦਾ ਬਜਟ ਜੈਕਾਰਿਆਂ ਦੀ ਗੂੰਜ ‘ਚ ਪਾਸ ਕੀਤਾ ਪਾਸ

4878789
Total views : 5841434

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ,,ਰਣਜੀਤ ਸਿੰਘ ਰਾਣਾਨੇਸ਼ਟਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਅੱਜ ਵਿੱਤੀ ਵਰ੍ਹੇ 2024-25 ਲਈ 12 ਅਰਬ ਸੱਠ ਕਰੋੜ ਸਤਾਨਵੇਂ ਲੱਖ ਅਠੱਤੀ ਹਜ਼ਾਰ ਦਾ ਬਜਟ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਜਲਾਸ ਅੱਜ ਅਰਦਾਸ ਬਾਅਦ ਸ਼ੁਰੂ ਹੋ ਗਿਆ। । ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਜਲਾਸ ਹੋਇਆ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਤੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਮੈਂਬਰ ਸਾਹਿਬਾਨ ਮੌਜੂਦ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਵਿੱਚ ਜਨਰਲ ਫੰਡ ਲਈ 82 ਕਰੋੜ ਰੁਪਏ, ਟਰਸਟ ਫੰਡ ਲਈ 55 ਕਰੋੜ 66 ਲੱਖ ਰੁਪਏ, ਵਿੱਦਿਆ ਫੰਡ ਲਈ 56 ਕਰੋੜ 10 ਲੱਖ ਰੁਪਏ, ਸਪੋਰਟਸ ਫੰਡ ਲਈ ਤਿੰਨ ਕਰੋੜ 6 ਲੱਖ ਰੁਪਏ, ਪਿ੍ੰਟਿਗ ਪ੍ਰੈਸਾਂ ਲਈ 9 ਕਰੋੜ 32 ਲੱਖ ਰੁਪਏ ਰੱਖੇ ਗਏ ਹਨ। ਇਸੇ ਤਰ੍ਹਾਂ ਬਾਬਾ ਬੁੱਢਾ ਜੀ ਚੈਰੀਟੇਬਲ ਟਰਸਟ ਬੀੜ ਸਾਹਿਬ ਲਈ ਪੰਜ ਕਰੋੜ 50 ਲੱਖ ਰੁਪਏ ਰੱਖੇ ਗਏ ਹਨ। ਧਰਮ ਪ੍ਰਚਾਰ ਕਮੇਟੀ ਦਾ ਬਜਟ ਇੱਕ ਅਰਬ ਰੁਪਏ ਰੱਖਿਆ ਗਿਆ ਹੈ। ਗੁਰਦੁਆਰਾ ਸਾਹਿਬ ਸੈਕਸ਼ਨ 85 ਦੇ ਖਰਚਿਆਂ ਲਈ ਨੌ ਅਰਬ 92 ਕਰੋੜ 5 ਲੱਖ ਰੁਪਏ ਰੱਖੇ ਗਏ ਹਨ। ਵਿਦਿਅਕ ਅਦਾਰਿਆਂ ਲਈ 2 ਅਰਬ 51 ਕਰੋੜ ਰੁਪਏ ਰੱਖੇ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News