ਭਾਜਪਾ ‘ਚ ਸ਼ਾਮਿਲ ਹੋਏ 30 ਪ੍ਰੀਵਾਰਾਂ ਨੂੰ ਭਾਜਪਾ ਆਗੂ ਛੀਨਾ ਨੇ ਕੀਤਾ ਸਨਮਾਨਿਤ

4675352
Total views : 5506916

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ,
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਜੋ ਵਿਕਸਿਤ ਭਾਰਤ ਨਿਰਮਾਣ ਦਾ ਸੁਪਨਾ ਵੇਖਿਆ ਗਿਆ ਹੈ, ਉਸ ਦੇ ਮੱਦੇਨਜਰ ਹਰੇਕ ਵਰਗ ਨੂੰ ਹਰ ਤਰ੍ਹਾਂ ਦੀਆਂ ਬਣਦੀਆਂ ਸੁੱਖ—ਸੁਵਿਧਾਵਾਂ ਮੁੱਹਈਆ ਕਰਵਾਉਣ ਲਈ ਬੇਸ਼ੁਮਾਰ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਪਰ ਸੂਬੇ ਵਿਚਲੀ ਆਪ ਦੀ ਭਗਵੰਤ ਮਾਨ ਸਰਕਾਰ ਵੱਲੋਂ ਇਨ੍ਹਾਂ ਸਕੀਮਾਂ ਦਾ ਲਾਹਾ ਆਮ ਜਨਤਾ ਨੂੰ ਨਜ਼ਰਅੰਦਾਜ਼ ਕਰਕੇ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਲਈ ਦਿੱਤਾ ਜਾ ਰਿਹਾ ਹੈ।ਜਿਸ ਕਾਰਨ ਹਰੇਕ ਵਰਗ ਇਨ੍ਹਾਂ ਸਕੀਮਾਂ ਤੋਂ ਵਾਂਝਾ ਰਹਿ ਜਾਣ ਕਾਰਨ ਸੂਬੇ ’ਚ ਹਾਹਾਕਾਰ ਮਚੀ ਹੋਈ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਮੰਜ (ਕੱਕੜਾਂ) ਵਿਖੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਏ 30 ਪਰਿਵਾਰਾਂ ਨੂੰ ਸਨਮਾਨਿਤ ਕਰਨ ਮੌਕੇ ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।
ਮੋਦੀ ਸਰਕਾਰ ਦੀਆਂ ਲੋਕਪੱਖੀ ਸਕੀਮਾਂ ਨੂੰ ‘ਆਪ’ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਲਈ ਵਰਤ ਰਹੀ : ਛੀਨਾ
ਇਸ ਮੌਕੇ ਸ: ਛੀਨਾ ਨੇ ਭਾਜਪਾ ਦੇ ਹਲਕਾ ਇੰਚਾਰਜ਼ ਅਤੇ ਐਗਜੈਕਟਿਵ ਮੈਂਬਰ ਸ: ਮੁਖਵਿੰਦਰ ਸਿੰਘ ਮਾਹਲ ਦੀ ਮੌਜ਼ੂਦਗੀ ’ਚ ਕਿਹਾ ਕਿ ਕਾਂਗਰਸ ਤੇ ਆਪ ਸਰਕਾਰ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਵੇਖਦਿਆਂ ਹੋਇਆ ਲੋਕਾਂ ਨੂੰ ਭਰਮਾਉਣ ਵਾਸਤੇ ਜੋ ਵਾਅਦੇ ਕੀਤੇ ਜਾ ਰਹੇ ਹਨ ਉਹ ਸਿਰਫ਼ ਵਾਅਦੇ ਹੀ ਰਹਿ ਜਾਣੇ ਹਨ।ਕਿਉਂਕਿ ਲੋਕ ਹੁਣ ਦੋਹਾਂ ਪਾਰਟੀਆਂ ਦੇ ਝਾਂਸਿਆਂ ’ਚ ਕਦੇ ਵੀ ਨਹੀਂ ਆਉਣਗੇ ਅਤੇ ਸੂਬੇ ’ਚ ਲੋਕ ਇਨ੍ਹਾਂ ਨੂੰ ਨਕਾਰਦੇ ਹੋਏ ਪੰਜਾਬ ’ਚ ਕੇਂਦਰ ਵਿਚਲੀ ਮੋਦੀ ਸਰਕਾਰ ਨੂੰ ਕਾਬਜ਼ ਬਣਾ ਕੇ ਇਨ੍ਹਾਂ ਦੇ ਭਰਮ—ਭੁਲੇਖੇ ਨੂੰ ਦੂਰ ਕਰਨਗੇ।
ਸ: ਛੀਨਾ ਨੇ ਭਗਵੰਤ ਮਾਨ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਆਯੂਸ਼ਮਾਨ, ਸੁਕੰਨਿਆ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਸਕੀਮ, ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ ਦੇ ਪੀੜਤਾਂ ਨੂੰ ਮੁਆਵਜ਼ਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਨਵੀਂ ਉਡਾਨ ਸਕੀਮ, ਪ੍ਰਧਾਨ ਮੰਤਰੀ ਕੁਸੁਮ ਯੋਜਨਾ, ਪ੍ਰਧਾਨ ਮੰਤਰੀ ਜਨਜਾਤੀ ਆਦਿਵਾਸੀ ਨਿਆਯਾ ਮਹਾ ਅਭਿਆਨ, ਸੀਬੀਐਸਈ ਸਿੰਗਲ ਗਰਲ ਚਾਈਲਡ ਸਕਾਲਰਸ਼ਿਪ ਸਕੀਮ, ਪ੍ਰਧਾਨ ਮੰਤਰੀ ਸੂਰਜ ਘਰ: ਮੁਫਤ ਬਿਜਲੀ ਯੋਜਨਾ, ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ, ਮੇਰਾ ਬਿੱਲ ਮੇਰਾ ਅਧਿਕਾਰ ਸਕੀਮ, ਹਾਊਸਿੰਗ ਲੋਨ ਵਿਆਜ ਸਬਸਿਡੀ ਸਕੀਮ, ਸਵੱਛ ਭਾਰਤ ਮਿਸ਼ਨ, ਨਮੋ ਡਰੋਨ ਦੀਦੀ ਸਕੀਮ, ਹਰ ਘਰ ਨਲ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ, ਪੇਂਡੂ ਭੰਡਾਰਣ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਕਿਸਾਨ ਕ੍ਰੈਡਿਟ ਕਾਰਡ, ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਆਦਿ ਕਈ ਪ੍ਰਕਾਰ ਦੀਆਂ ਹਰ ਵਰਗ ਨੂੰ ਸੁੱਖ ਸੁਵਿਧਾ ਪ੍ਰਦਾਨ ਕਰਨ ਲਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੁਆਰਾ ਪੰਜਾਬ ਵਾਸੀਆਂ ਨੂੰ ਅਨੇਕਾਂ ਸਕੀਮਾਂ ਦਾ ਲਾਹਾ ਦਿੱਤਾ ਜਾ ਰਿਹਾ ਹੈ ਪਰ ਭਗਵੰਤ ਮਾਨ ਸਰਕਾਰ ਆਪਣੇ ਚਹੇਤਿਆਂ ਦੀ ਖੁਸ਼ੀ ਲਈ ਇਸ ਦਾ ਇਸਤੇਮਾਲ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸ਼ਾਮਿਲ ਹੋਏ ਸਮੂਹ ਵਰਕਰਾਂ ਨੂੰ ਪਾਰਟੀ ਵੱਲੋਂ ਪੂਰਾ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ਕਿਉਂਕਿ ਭਾਜਪਾ ਦਾ ਮਕਸਦ ਲੋਕਾਂ ਅਤੇ ਪਾਰਟੀ ਪ®ਤੀ ਦਿਨ ਰਾਤ ਮਿਹਨਤ ਕਰਨ ਵਾਲੇ ਵਰਕਰਾਂ ਅਤੇ ਆਮ ਜਨਤਾ ਦਾ ਪੂਰਾ ਧਿਆਨ ਰੱਖਣਾ ਹੈ।ਇਸ ਮੌਕੇ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਬੱਚੀਵਿੰਡ, ਚੋਗਾਵਾਂ ਸਰਕਲ ਇੰਚਾਰਜ਼ ਗੁਰਜੀਤ ਸਿੰਘ ਠੱਠਾ, ਰਮੇਸ਼ ਸਿੰਘ ਸਮੇਤ ਹੋਰ ਵਰਕਰ ਅਤੇ ਪਿੰਡ ਵਾਸੀ ਮੌਜ਼ੂਦ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News