Total views : 5506914
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖਾਲਸਾ ਕਾਲਜ ਆਫ਼ ਲਾਅ ਵਿਖੇ ਆਵਾਜਾਈ ਨਿਯਮਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਮਕਸਦ ਤਹਿਤ ‘ਟੈ੍ਰਫ਼ਿਕ ਨਿਯਮ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਅਤੇ ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਟੈ੍ਰਫ਼ਿਕ ਐਜ਼ੂਕੇਸ਼ਨ ਸੈਲ ਵੱਲੋਂ ਆਮ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ ਗਈ।
ਇਸ ਮੌਕੇ ਸਬ ਇੰਸਪੈਕਟਰ ਸ: ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮਨੁੱਖੀ ਕਦਰਾਂ-ਕੀਮਤਾਂ, ਵਾਤਾਵਰਣ, ਨਸ਼ਿਆਂ ਤੋਂ ਬਚਣ ਅਤੇ ਟੈ੍ਰਫ਼ਿਕ ਨਿਯਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ: ਦਲਜੀਤ ਸਿੰਘ ਅਤੇ ਹੈਡ ਕਾਂਸਟੇਬਲ ਸ: ਸਲਵੰਤ ਸਿੰਘ ਨੇ ਸਾਂਝੇ ਤੌਰ ’ਤੇ ਵਿਦਿਆਰਥੀਆਂ ਨੂੰ ਮੋਟਰ ਵਹੀਕਲ ਐਕਟ ਅਤੇ ਟੈ੍ਰਫ਼ਿਕ ਦੇ ਨਿਯਮਾਂ ਪ੍ਰਤੀ ਦੱਸਦਿਆਂ ਓਵਰ ਸਪੀਡ, ਗਲਤ ਡਰਾਈਵਿੰਗ, ਟ੍ਰਿਪਲ ਰਾਈਡਿੰਗ, ਡਿ੍ਰੰਕ ਐਂਡ ਡਰਾਈਵ ਨਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾਂ ਗੱਡੀ ਦੇ ਕਾਗਜਾਤ ਅਤੇ ਫਸਟ ਏਡ ਕਿਟ ਆਪਣੇ ਕੋਲ ਰੱਖਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਸੈਮੀਨਾਰ ਦੀ ਸ਼ੁਰੂਆਤ ’ਚ ਵੈਲਕਮ ਸਪੀਚ ਡਾ. ਮੋਹਿਤ ਸੈਣੀ ਵੱਲੋਂ ਕੀਤੀ ਗਈ। ਇਸ ਮੌਕੇ ਆਫ਼ੀਸੀਏਟਿੰਗ ਪ੍ਰਿੰਸੀਪਲ ਡਾ. ਗੁਨੀਸ਼ਾ ਸਲੂਜਾ ਵੱਲੋਂ ਸ: ਦਲਜੀਤ ਸਿੰਘ ਅਤੇ ਸ: ਸਲਵੰਤ ਸਿੰਘ ਦਾ ਸੈਮੀਨਾਰ ’ਚ ਵਿਦਿਆਰਥੀਆਂ ਨੂੰ ਦਿੱਤੀ ਲਾਹੇਵੰਦ ਜਾਣਕਾਰੀ ਲਈ ਧੰਨਵਾਦ ਕੀਤਾ।ਇਸ ਮੌਕੇ ਡਾ. ਰਾਸ਼ੀਮਾ ਚੰਗੋਤਰਾ, ਡਾ. ਨਿਧੀ, ਡਾ. ਪੂਰਨਿਮਾ ਖੰਨਾ, ਡਾ. ਦਿਵਿਯਾ ਸ਼ਰਮਾ, ਪ੍ਰੋ: ਜਸਦੀਪ ਸਿੰਘ, ਪ੍ਰੋ: ਉਤਕਰਸ਼ ਸੇਠ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-