Total views : 5506768
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਮੇਲੇ ਤੇ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਅਟੁੱਟ ਅੰਗ ਹਨ ਜਿੱਥੇ ਅਧੁਨਿਕ ਸਮੇਂ ਵਿੱਚ ਇਹਨਾਂ ਦੀ ਛਾਪ ਫਿੱਕੀ ਪੈਂਦੀ ਜਾ ਰਹੀ ਹੈ, ਉੱਥੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਸਾਡੀਆਂ ਖਾਲਸਾ ਸੰਸਥਾਵਾਂ ਦੀ ਸਦਾ ਹੀ ਇਹ ਕੋਸ਼ਿਸ਼ ਰਹਿੰਦੀ ਹੈ ਕਿ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਕਿਸੇ ਨਾ ਕਿਸੇ ਕੋਸ਼ਿਸ਼ ਰਾਹੀਂ ਜੋੜੀ ਰੱਖਿਆ ਜਾਵੇ ਤਾਂ ਜੋ ਟੈਕਨਾਲੋਜੀ ਦੇ ਯੁੱਗ ਵਿੱਚ ਉਹਨਾਂ ਦੇ ਮਨਾਂ ਵਿੱਚੋਂ ਆਪਣੇ ਸੱਭਿਆਚਾਰ ਪ੍ਰਤਿ ਪਿਆਰ ਖਤਮ ਨਾ ਹੋ ਜਾਵੇ।
ਇਸੇ ਕੋਸ਼ਿਸ਼ ਤਹਿਤ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਰਹਿਨੁਮਾਈ ਹੇਠ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਖਾਲਸਾ ਕਾਲਜ ਫਾਰ ਵੂਮੈਨ ਵਿੱਚ ਲੱਗੇ ਕਾਰਨੀਵਲ ਭਾਵ ਸੱਭਿਆਚਾਰਕ ਮੇਲੇ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ ਪ੍ਰਭਜੀਤ ਕੌਰ ਦੀ ਅਗਵਾਈ ਹੇਠ ਵੱਖ- ਵੱਖ ਵਿਭਾਗਾਂ ਦੇ ਅਧਿਆਪਕ ਸਹਿਬਾਨ ਅਤੇ 74 ਦੇ ਕਰੀਬ ਵਿਦਿਆਰਥੀਆਂ ਸਮੇਤ ਸ਼ਿਰਕਤ ਕੀਤੀ । ਇਸ ਦੌਰਾਨ ਵਿਦਿਆਰਥੀਆਂ ਨੇ ਮੇਲੇ ਵਿੱਚ ਲੱਗੇ ਵੱਖ-ਵੱਖ ਖਾਣ ਪੀਣ ਦੇ ਸਟਾਲਾਂ, ਗੇਮਸ ਸਟਾਲਾਂ ਅਤੇ ਭੰਗੂੜਿਆਂ ਤੇ ਝੂਟਿਆਂ ਦਾ ਆਨੰਦ ਲੈਣ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੁਆਰਾ ਲਗਾਏ ਗਏ ਸਟਾਲਾ ਤੋਂ ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਤੋਂ ਬਾਅਦ ਭਵਿੱਖ ਵਿੱਚ ਕਿਹੜੇ ਕਿਹੜੇ ਕੋਰਸ ਉਪਲੱਬਧ ਹਨ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-