ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਧਾਰਮਿਕ ਸਿੱਖਿਆ ਇਮਤਿਹਾਨ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

4675244
Total views : 5506767

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿੱਦਿਅਕ ਸੈਸ਼ਨ 2023 -24 ਦੇ ਵਿਦਿਆਰਥੀਆਂ ਲਈ ‘ਧਾਰਮਿਕ ਸਿੱਖਿਆ ਇਮਤਿਹਾਨ’ ਕਰਵਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਅਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਇਸ ਇਮਤਿਹਾਨ ਦੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਵੱਲੋਂ ਇਨਾਮ ਤਕਸੀਮ ਕਰਕੇ ਹੌਂਸਲਾ ਅਫ਼ਜਾਈ ਕੀਤੀ ਗਈ।
 ਇਸ ਸਬੰਧੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋਗਰਾਮ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਅਨੁਕਿਰਨਜੀਤ ਕੌਰ ਵੱਲੋਂ ਦਰਸਾਏ ਗਏ ਸਿਲੇਬਸ ’ਚੋਂ ਕੁਲ 100 ਅੰਕਾਂ ਦੀ ਪ੍ਰਸ਼ਨਪੱਤਰੀ ਤਿੰਨ ਭਾਗਾਂ ’ਚ ਤਿਆਰ ਕੀਤੀ।

ਜਿਸ ’ਚ ਵਿਦਿਆਰਥੀਆ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਕਿਹਾ ਕਿ ਪ੍ਰੀਖਿਆ ’ਚ ਜਸਪ੍ਰੀਤ ਕੌਰ (ਜੀ. ਐਨ. ਐਮ.- ਭਾਗ-9) ਨੇ ਪਹਿਲਾ, ਅਰਪਨਦੀਪ ਕੌਰ (ਬੀ. ਐਸ. ਸੀ. ਨਰਸਿੰਗ 5ਵਾਂ ਸਮੈਸਟਰ ) ਨੇ ਦੂਜਾ ਅਤੇ ਸਿਮਰਨਦੀਪ ਕੌਰ (ਜੀ. ਐਨ. ਐਮ. ਭਾਗ-9) ਨੇ ਤੀਜਾ ਸਥਾਨ ਪ੍ਰਾਪਤ ਕੀਤਾ।
 ਇਸ ਮੌਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ਰੰ: ਡਾ. ਕੰਵਲਜੀਤ ਸਿੰਘ ਨੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨਾਲ ਮਿਲ ਕੇ ਪੁਰਸਕਾਰ ਵਜੋਂ ਰਾਸ਼ੀ 3100, 2100 ਅਤੇ 1100 ਰੁਪਏ ਪ੍ਰਦਾਨ ਕੀਤੀ ਅਤੇ ਵਿਦਿਆਰਥੀਆਂ ਭਵਿੱਖ ’ਚ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 
 

Share this News