Total views : 5506373
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਕੋਟ ਜਿਲਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਯਸ਼ਪਾਲ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਜੋ ਕਿ ਪਿੰਡ ਮੱਲਪੁਰ ਜਿਲਾ ਪਠਾਨਕੋਟ ਦਾ ਰਹਿਣ ਵਾਲਾ ਹੈ, ਨੂੰ ਸੰਜੀਵ ਸ਼ਰਮਾ ਵਾਸੀ ਪਿੰਡ ਤਿਹੜੀ ਟਿਕਾ ਬਾਸਾ, ਤਹਿਸੀਲ ਧਾਰ ਕਲਾਂ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਮੀਨ ਮਲਕੀਤ ਤਬਦੀਲ ਕਰਨ ਲਈ ਮੰਗੀ 3000 ਰੁਪਏ ਦੀ ਰਿਸ਼ਵਤ ਵਿੱਚੋ 400 ਰੁਪਏ ਪਹਿਲਾ ਵੀ ਲੈ ਚੁੱਕਾ ਹੈ ਪਟਵਾਰੀ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਾਲ ਰਿਕਾਰਡ ਵਿੱਚ ਉਸ ਦੇ ਨਾਮ ਉਪਰ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਬਦਲੇ 3,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਸ ਸਬੰਧੀ 400 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 2,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।ਖਬਰ ਨੂ ਵੱਧ ਵੱਧ ਤੋ ਅੱਗੇ ਸ਼ੇਅਰ ਕਰੋ