Total views : 5504807
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਕਲਾਨੌਰ/ਕੁਲਜੀਤ ਖੋਖਰ
ਪੁਲਿਸ ਥਾਣਾ ਕਲਾਨੌਰ ਅਧੀਨ ਆਉਂਦੇ ਪਿੰਡ ਸ਼ੇਖ ਮੀਰ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਕਰਨ ਵਿਧਵਾ ਮਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਬੀਰ ਸਿੰਘ ਨੇ ਦੱਸਿਆ ਕਿ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਇਕ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਰੋਜ਼ੀ-ਰੋਟੀ ਤੇ ਪੜ੍ਹਾਈ ਵਾਸਤੇ ਕੈਨੇਡਾ ਦੇ ਓਂਟਾਰੀਓ ਵਿੰਡਸਰ ਸ਼ਹਿਰ ਗਿਆ ਸੀ।
ਵਿਧਵਾ ਮਾਂ ਤੇ ਪ੍ਰੀਵਾਰ ਦਾ ਰੋ-ਰੋ ਬੁਰਾ ਹਾਲ
ਸਤਿੰਦਰ ਆਪਣੀ ਮਾਂ ਨੂੰ ਸਵੇਰੇ ਫੋਨ ਕਰਦਾ ਸੀ ਤੇ ਐਤਵਾਰ ਨੂੰ ਫੋਨ ਨਾ ਆਉਣ ‘ਤੇ ਜਦੋਂ ਮਾਂ ਸਰਬਜੀਤ ਕੌਰ ਨੇ ਕਈ ਵਾਰ ਫੋਨ ਕੀਤਾ ਪਰ ਗੱਲ ਨਾ ਹੋਈ। ਉਪਰੰਤ ਪੰਜਾਬੀ ਨੌਜਵਾਨ ਨੇ ਫੋਨ ‘ਤੇ ਦੱਸਿਆ ਕਿ ਸਤਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ। ਤੇਜਬੀਰ ਨੇ ਦੱਸਿਆ ਕਿ ਸਤਿੰਦਰ ਭਾਈ ਗੁਰਦਾਸ ਮਾਡਰਨ ਸੀਨੀਅਰ ਸਕੂਲ ਲੱਖਣ ਕਲਾਂ ਤੋਂ ਪੜ੍ਹਾਈ ਕਰਨ ਉਪਰੰਤ ਕੰਪਿਊਟਰ ਡਿਪਲੋਮਾ ਕਰ ਕੇ ਕੈਨੇਡਾ ਗਿਆ ਸੀ।
ਇਥੇ ਦੱਸਣਯੋਗ ਹੈ ਕਿ ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ ਪੰਜ ਸਾਲ ਪਹਿਲਾਂ ਮੌਤ ਹੋ ਚੁੱਕੀ ਸੀ ਤੇ ਉਹ ਆਪਣੀ ਮਾਂ ਦੇ ਸਹਾਰੇ ਹੀ ਪੜ੍ਹਿਆ। ਸਤਿੰਦਰ ਸਿੰਘ ਦੀ ਮੌਤ ਹੋਣ ‘ਤੇ ਪਿੰਡ ਅਤੇ ਇਲਾਕੇ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਤਿੰਦਰ ਸਿੰਘ ਦੀ ਸਿਰਫ਼ ਇਕ ਏਕੜ ਜ਼ਮੀਨ ਹੈ ਤੇ ਰੋਜ਼ੀ-ਰੋਟੀ ਲਈ ਵਿਦੇਸ਼ ਗਿਆ ਸੀ। ਇਸ ਮੌਕੇ ਪਰਿਵਾਰਕ ਜੀਆਂ ਵੱਲੋਂ ਪੰਜਾਬ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਤੇ ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਤੋਂ ਮੰਗ ਕੀਤੀ ਹੈ ਕਿ ਸਤਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਜਾਵੇ।ਖਬਰ ਨੂੰ ਤੋ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-