ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ -ਈ.ਟੀ.ਓ.

4674024
Total views : 5504908

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜੰਡਿਆਲਾ ਗੁਰੂ/ਅਮਰਪਾਲ ਸਿੰਘ ਬੱਬੂ ਬੰਡਾਲਾ

ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਇਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ ਟੀ ਓ ਨੇ 31 ਮਾਰਚ 2024 ਨੂੰ ਸ਼ੰਭੂ ਬਾਰਡਰ ਵਿਖੇ ਚਲ ਰਹੇ ਕਿਸਾਨੀ ਸੰਘਰਸ਼ ਵਿੱਚ ਜੰਡਿਆਲਾ ਗੁਰੂ ਦੇ ਪਿੰਡ ਤਰਸਿੱਕਾ ਦੇ ਭਗਤਾਂ ਦੇ ਡੇਰੇ ਦੇ ਵਾਸੀ ਕਿਸਾਨ ਦਇਆ ਸਿੰਘ ਪੁੱਤਰ ਸਿ਼ੰਗਾਰਾ ਸਿੰਘ,  ਦੇ ਅਕਾਲ ਚਲਾਣੇ ਕਰਨ ਤੇ ਉਸਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੀਤਾ।

ਉਨਾਂ ਕਿਹਾ ਕਿ ਇਸ ਕਿਸਾਨੀ ਸ਼ੰਘਰਸ਼ ਵਿੱਚ ਸਾਡੇ ਕਈ ਕਿਸਾਨ ਅਕਾਲ ਚਲਾਣਾ ਕਰ ਗਏ ਹਨ।ਉਨਾਂ ਕਿਹਾ ਕਿ ਕੇਂਦਰ ਵਿੱਚ ਬੈਠੀ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਅਣਦੇਖੀ ਕਰ ਰਹੀ ਹੈ।ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨ ਵੀਰ ਕੇਂਦਰ ਦੀ ਸਰਕਾਰ ਨੂੰ ਚੰਗਾ ਜਵਾਬ ਦੇਣਗੇ। ਉਨਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਹਿਗੁਰੂ ਜੀ ਦੇ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਇਸ ਮੌਕੇ ਸਰਬਜੀਤ ਸਿੰਘ ਡਿੰਪੀਭੁਪਿੰਦਰ ਸਿੰਘ ਰਮਾਣਾ ਚੱਕਜਗਦੀਪ ਤਰਸਿੱਕਾ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News