ਮਾਂ ਨੇ ਹੀ ਕੀਤਾ ਮਮਤਾ ਦਾ ਕਤਲ! ਮਾਮਲਾ ਇਕ ਬੱਚੇ ਦੀ ਬੱਸ ਅੱਡੇ ਤੋ ਲਾਸ਼ ਮਿਲਣ ਦਾ

4674747
Total views : 5506038

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਮਾਨਸਾ /ਬੀ.ਐਨ.ਈ ਬਿਊਰੋ

ਜ਼ਿਲ੍ਹਾ ਮਾਨਸਾ ਦੇ ਬੱਸ ਅੱਡੇ ਨੇੜੇ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਅਹਿਮ ਖੁਲਾਸਾ ਹੋਇਆ ਹੈ। ਮ੍ਰਿਤਕ ਬੱਚੇ ਦੀ ਪਛਾਣ ਅਗਮਜੋਤ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਅਣਪਛਾਤੇ ਵਿਅਕਤੀ 8 ਸਾਲਾ ਗੁਰਸਿੱਖ ਬੱਚੇ ਦੀ ਲਾਸ਼ ਨੂੰ ਬੱਸ ਸਟੈਂਡ ਦੇ ਮੇਜ਼ ‘ਤੇ ਰੱਖ ਕੇ ਫਰਾਰ ਹੋ ਗਏ ਸਨ।

ਮ੍ਰਿਤਕ ਬੱਚੇ ਦੇ ਚਾਚੇ ਨੇ ਭਰਜਾਈ ‘ਤੇ ਲਗਾਏ ਭਤੀਜੇ ਨੂੰ ਮਾਰਨ ਦੇ ਦੋਸ਼ ! ਪੁਲਿਸ ਜਾਂਚ ‘ਚ ਲੱਗੀ

ਹੁਣ ਅਗਮਜੋਤ ਦੇ ਚਾਚਾ ਅਮਨਦੀਪ ਸਿੰਘ ਨੇ ਅਪਣੀ ਭਰਜਾਈ ਅਤੇ ਅਗਮਜੋਤ ਦੀ ਮਾਂ ਜੈਸਮੀਨ ਉਤੇ ਇਲਜ਼ਾਮ ਲਗਾਏ ਹਨ। ਇਸ ਮਗਰੋਂ ਪੁਲਿਸ ਨੇ ਮ੍ਰਿਤਕ ਬੱਚੇ ਦੀ ਮਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਪੁੱਛਗਿੱਛ ਸ਼ੁਰੂ ਕਰ ਦਿਤੀ ਹੈ।

ਅਮਨਦੀਪ ਸਿੰਘ ਦਾ ਕਹਿਣਾ ਹੈ ਕਿ ਜਦੋਂ ਉਸ ਨੇ ਬਸ ਅੱਡੇ ਉਤੇ ਲਾਸ਼ ਪਈ ਦੇਖੀ ਤਾਂ ਉਸ ਨੂੰ ਲੱਗਿਆ ਕਿ ਇਹ ਉਸ ਦਾ ਭਤੀਜਾ ਅਗਮਜੋਤ ਹੈ ਪਰ ਜਦੋਂ ਉਸ ਨੇ ਅਪਣੀ ਭਰਜਾਈ ਨੂੰ ਫ਼ੋਨ ਕੀਤਾ ਤਾਂ ਉਸ ਨੇ ਦਸਿਆ ਕਿ ਅਗਮਜੋਤ ਅਪਣੇ ਨਾਨਕੇ ਗਿਆ ਹੋਇਆ ਹੈ।

ਘਟਨਾ ਰਾਤ 1 ਅਪ੍ਰੈਲ ਸਵੇਰੇ 11 ਵਜੇ ਦੀ ਦੱਸੀ ਜਾ ਰਹੀ ਹੈ। ਉਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਥੇ ਕੁੱਝ ਲੋਕ ਬੈਠੇ ਸਨ ਜਿਨ੍ਹਾਂ ਦੇ ਨਾਲ ਦੋ ਔਰਤਾਂ ਅਤੇ ਇਕ ਆਦਮੀ ਸੀ। ਉਸ ਦੇ ਸਾਹਮਣੇ ਮੇਜ਼ ਦੇ ਆਲੇ-ਦੁਆਲੇ ਕੋਈ ਨਹੀਂ ਸੀ। ਜਦੋਂ ਉਹ ਵਿਅਕਤੀ ਇਥੋਂ ਚਲੇ ਗਏ ਤਾਂ ਪਤਾ ਲੱਗਿਆ ਕਿ ਉਥੇ ਇਕ ਬੱਚੇ ਦੀ ਲਾਸ਼ ਪਈ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News