ਡਾਂਸਰ ਸਿਮਰ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਇਕ ਹਫਤੇ’ਚ ਐਸ.ਐਸ.ਪੀ ਖੰਨਾ ਤੋ ਮੰਗੀ ਰਿਪੋਰਟ

4674950
Total views : 5506345

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਸਮਰਾਲਾ ਵਿਚ ਡਾਂਸਰ ਲੜਕੀ ਦੀ ਵਾਇਰਲ ਵੀਡੀਉ ਮਾਮਲੇ ਵਿਚ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਮਗਰੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕਾਰਵਾਈ ਕੀਤੀ ਹੈ। ਪੰਜਾਬ ਮਹਿਲਾ ਕਮਿਸ਼ਨ ਵਲੋਂ ਖੰਨਾ ਐਸਐਸਪੀ ਨੂੰ ਹੁਕਮ ਦਿਤੇ ਗਏ ਹਨ ਕਿ ਇਸ ਮਾਮਲੇ ਵਿਚ ਦਰਜ ਕੇਸ ਵਿਚ ਕਿਸੇ ਡਿਪਟੀ ਸੁਪਰਡੈਂਟ ਆਫ ਪੁਲਿਸ ਰੈਂਕ ਦੇ ਅਧਿਕਾਰੀ ਤੋਂ ਪੜਤਾਲ ਕਰਵਾਈ ਜਾਵੇ। ਇਸ ਦੇ ਨਾਲ ਹੀ ਕਮਿਸ਼ਨ ਵਲੋਂ ਇਸ ਸਬੰਧੀ ਇਕ ਹਫ਼ਤੇ ਵਿਚ ਸਟੇਟਸ ਰੀਪੋਰਟ ਮੰਗੀ ਗਈ ਹੈ। ਇਸ ਉਪਰੰਤ ਕਮਿਸ਼ਨ ਵਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਦਰਅਸਲ ਬੀਤੇ ਦਿਨੀਂ ਸਟੇਜ ‘ਤੇ ਨੱਚ ਰਹੀ ਇਕ ਕੁੜੀ ਦੀ ਕਿਸੇ ਗੱਲ ਨੂੰ ਲੈ ਕੇ ਵਿਆਹ ਵਿਚ ਆਏ ਕੁੱਝ ਨੌਜਵਾਨਾਂ ਨਾਲ ਬਹਿਸਬਾਜ਼ੀ ਹੋ ਗਈ ਸੀ। ਜਾਣਕਾਰੀ ਮੁਤਾਬਕ ਇਨ੍ਹਾਂ ਨੌਜਵਾਨਾਂ ‘ਚੋਂ ਇਕ ਖ਼ੁਦ ਪੁਲਿਸ ਮੁਲਾਜ਼ਮ ਹੈ, ਜਿਸ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ‘ਚ ਡਿਊਟੀ ‘ਤੇ ਤਾਇਨਾਤ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News