ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕੇ. ਜੀ.-2 ਬੱਚਿਆਂ ਦੀ ਗ੍ਰੈਜ਼ੂਏਸ਼ਨ ਸੈਰੇਮਨੀ ਮਨਾਈ ਗਈ

4675041
Total views : 5506468

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਮੀਤ ਲੱਕੀ 

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ   ਸਾਲਾਨਾ ਇਮਤਿਹਾਨ ਖਤਮ ਹੋਣ ਤੋਂ ਬਾਅਦ ਕੇ. ਜੀ. 2 ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਮਨਾਈ ਗਈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਮੌਕੇ ਨੰਨ੍ਹੇ-ਮੁੰਨੇ ਬੱਚੇ ਗ੍ਰੈਜੂਏਸ਼ਨ ਸੈਰੇਮਨੀ ਦੀ ਯੂਨੀਫਾਰਮ ਗਾਊਨ ਅਤੇ ਹੈਟ ’ਚ ਆਤਮ-ਵਿਸ਼ਵਾਸ ਨਾਲ ਭਰਪੂਰ ਉਤਸ਼ਾਹਿਤ ਨਜ਼ਰ ਆ ਰਹੇ ਸਨ।

ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸਕੂਲ ਸ਼ਬਦ ਗਾਇਨ ਕਰਕੇ ਕੀਤੀ ਗਈ। ਇਸ ਮੌਕੇ ਪ੍ਰਿੰ: ਸ੍ਰੀਮਤੀ ਗਿੱਲ ਨੇ ਪ੍ਰਾਇਮਰੀ ਸਿੱਖਿਆ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਹੀ ਇਕ ਵਿਦਿਆਰਥੀ ਦੇ ਸੁਨਹਿਰੀ ਭਵਿੱਖ ਲਈ ਮਜ਼ਬੂਤ ਨੀਂਹ ਬਣਾਉਣ ਲਈ ਸਹਾਇਕ ਹੁੰਦੀ ਹੈ।

ਉਨ੍ਹਾਂ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਚਰਚਾ ਕਰਦਿਆਂ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਵਿਦਿਆਰਥੀਆਂ ਨੂੰ ਟੈਕਨੋਲੋਜੀ ਦੀ ਸਹੀ ਵਰਤੋਂ ਸਬੰਧੀ ਸੁਚੇਤ ਕਰਨ ਅਤੇ ਕਿਰਿਆਤਮਕ ਗਤੀਵਿਧੀਆਂ ’ਚ ਭਾਗ ਲੈਣ ਲਈ ਉਤਸ਼ਾਹਿਤ ਕਰਨ। ਉਨ੍ਹਾਂ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ ਅਤੇ ਫਿਰ ਇਕ ਦਿਨ ਅਜਿਹਾ ਆਵੇਗਾ ਕਿ ਜਦੋਂ ਬੱਚੇ ਫੋਨ ਵਰਤਣ ਦੀ ਬਜਾਏ ਕਿਤਾਬਾਂ ਪੜ੍ਹਦੇ ਨਜ਼ਰ ਆਉਣਗੇ।

ਇਸ ਦੌਰਾਨ ਕੇ. ਜੀ. 2 ਦੇ ਇੰਚਾਰਜ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਉਚੀਆਂ ਮੰਜ਼ਿਲਾਂ ਪ੍ਰਾਪਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ, ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ।

ਇਸ ਮੌਕੇ ਪ੍ਰਿੰ: ਸ੍ਰੀਮਤੀ ਗਿੱਲ ਵੱਲੋਂ ਅਕਾਦਮਿਕ ਖੇਤਰ ’ਚ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕਿੰਡਰਗਾਰਟਨ ਗ੍ਰੈਜੂਏਟ ਸਬੰਧੀ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਪ੍ਰਿੰ: ਗਿੱਲ ਨੇ ਅਧਿਆਪਕਾਂ, ਮਾਪਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਦੀ ਮਿਹਨਤ ਸਦਕਾ ਵਿਦਿਆਰਥੀਆਂ ਨੇ ਗ੍ਰੈਜੂਏਸ਼ਨ ਸਰਟੀਫਿਕੇਟ ਹਾਸਲ ਕੀਤੇ। ਇਸ ਮੌਕੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਮਾਹਲ ਨੇ ਆਏ ਹੋਏ ਮਾਪਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News