Total views : 5506863
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਰੀਰਕ ਸਿੱਖਿਆ ਵਿਸ਼ੇ ਉਪਰ ਵਿਸ਼ੇ ਦੀ ਮਹੱਤਤਾ, ਪ੍ਰਸੰਗਿਕਤਾ ਉੱਪਰ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਤੋਂ ਡਾ. ਨੀਲਮ ਸ਼ਰਮਾ ਅਤੇ ਪ੍ਰੋ. ਸੁਰਿੰਦਰ ਸਿੰਘ ਨੇ ਮੁੱਖ ਮਹਿਮਾਨਾਂ ਵਜੋਂ ਹਾਜ਼ਰੀ ਲਗਵਾਈ। ਇਸ ਪ੍ਰੋਗਰਾਮ ਦੀ ਆਰੰਭਤਾ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਕਿ ਸਰੀਰਕ ਸਿੱਖਿਆ ਦਾ ਵਿਸ਼ਾ ਅਜੋਕੇ ਸਮੇਂ ਕੇਵਲ ਸਕੂਲਾਂ ਤੱਕ ਹੀ ਸੀਮਤ ਨਹੀਂ ਹੈ ਅੱਜ ਇਹ ਵਿਸ਼ਾ ਵਿਦਿਆਰਥੀਆਂ ਲਈ ਦੇਸ਼ ਵਿਦੇਸ਼ ਵਿੱਚ ਰੁਜ਼ਗਾਰ ਦੇ ਕਈ ਸੁਨਹਿਰੇ ਮੌਕੇ ਪੈਦਾ ਕਰ ਰਿਹਾ ਹੈ।
ਇਸ ਮੌਕੇ ਮੁੱਖ ਬੁਲਾਰੇ ਡਾ.ਨੀਲਮ ਸ਼ਰਮਾ ਨੇ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸਰੀਰਕ ਸਿੱਖਿਆ ਦੀ ਧਾਰਨਾ ਦੇ ਸਹੀ ਅਰਥਾਂ ਬਾਰੇ ਜਾਣਕਾਰੀ ਦਿੱਤੀ ਇਸ ਤੋਂ ਬਾਅਦ ਬੁਲਾਰੇ ਨੇ ਸਰੀਰਕ ਸਿੱਖਿਆ ਵਿਸ਼ੇ ਦੀ ਵੱਖ-ਵੱਖ ਖੇਤਰਾਂ ਵਿੱਚ ਮਹੱਤਤਾ ਅਤੇ ਖਾਸ ਤੌਰ ਤੇ ਸਰਕਾਰੀ ਰੁਜ਼ਗਾਰ ਪ੍ਰਾਪਤੀ ਵਿੱਚ ਭੂਮਿਕਾ ਤੋਂ ਜਾਣੂ ਕਰਵਾਇਆ।
ਆਪਣੇ ਸੰਬੋਧਨ ਵਿੱਚ ਡਾ. ਨੀਲਮ ਸ਼ਰਮਾ ਨੇ ਸਰੀਰਕ ਸਿੱਖਿਆ ਵਿਸ਼ੇ ਨਾਲ ਸੰਬੰਧਿਤ ਸੰਸਾਰ ਪ੍ਰਸਿੱਧ ਹਸਤੀਆਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਦੂਜੇ ਬੁਲਾਰੇ ਪ੍ਰੋ਼. ਸੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਰੀਰਕ ਸਿੱਖਿਆ ਵਿਸ਼ੇ ਨੂੰ ਆਪਣੇ ਦੈਨਿਕ ਜੀਵਨ ਦਾ ਹਿੱਸਾ ਕਿਵੇਂ ਬਣਾ ਸਕਦੇ ਹਾਂ ਇਸ ਸਬੰਧੀ ਰੂਪ ਰੇਖਾ ਬਾਰੇ ਜਾਣੂ ਕਰਵਾਇਆ। ਇਸ ਸੈਮੀਨਾਰ ਦੀ ਸਮਾਪਤੀ ਸਮੇਂ ਸਰੀਰਕ ਸਿੱਖਿਆ ਵਿਸ਼ੇ ਦੇ ਪ੍ਰੋ. ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨਾਲ ਇਹ ਸਾਂਝਾ ਕੀਤਾ ਕਿ ਅਜੋਕੇ ਸਮੇਂ ਵਿੱਚ ਸਰੀਰਕ ਸਿੱਖਿਆ ਦਾ ਵਿਸ਼ਾ ਸਮਾਜ ਵਿੱਚ ਪੜ੍ਹਾਏ ਜਾਣ ਵਾਲੇ ਦੂਜੇ ਵਿਸ਼ਿਆਂ ਦੇ ਮੁਕਾਬਲੇ ਜਿਆਦਾ ਮੰਗ ਵਾਲਾ ਵਿਸ਼ਾ ਹੈ। ਇਸ ਮੌਕੇ ਪ੍ਰੋਫੈਸਰ ਮਨਪ੍ਰੀਤ ਕੌਰ ਨੇ ਕਾਲਜ ਮੈਨੇਜਮੈਂਟ ਪ੍ਰਿੰਸੀਪਲ ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-