ਸੁਖਬੀਰ ਬਾਦਲ ਵਲੋ ਲੋਕ ਸਭਾ ਚੋਣਾਂ ਲਈ ਚੋਣ ਮੇਨੀਫੈਸਟੋ ਕਮੇਟੀ ਦਾ ਐਲਾਨ

4675791
Total views : 5507722

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸਟਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ’ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ 21 ਮੈਂਬਰੀ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿੱਚ 15 ਮੈਂਬਰ ਸ਼ਾਮਲ ਹੋਣਗੇ ਤੇ 6 ਮੈਂਬਰ ਸਪੈਸ਼ਲ ਇਨਵਾਈਟੀ ਵਜੋਂ ਸ਼ਾਮਲ ਹੋਣਗੇ। ਸ੍ਰੀ ਬਾਦਲ ਨੇ ਕਮੇਟੀ ਦਾ ਚੇਅਰਮੈਨ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ ਨੂੰ ਬਣਾਇਆ ਗਿਆ ਹੈ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਕਮੇਟੀ ਦਾ ਮੈਂਬਰ ਸਕੱਤਰ ਲਗਾਇਆ ਗਿਆ ਹੈ।

ਮਜੀਠੀਆ, ਰਣੀਕੇ ਤੇ ਅਨਿਲ ਜੋਸ਼ੀ ਵੀ ਕਮੇਟੀ ‘ਚ ਕੀਤੇ ਸ਼ਾਮਿਲ

ਇਸ ਤੋਂ ਇਲਾਵਾ ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਗੁਲਜਾਰ ਸਿੰਘ ਰਣੀਕੇ, ਅਨਿਲ ਜੋਸ਼ੀ, ਹੀਰਾ ਸਿੰਘ ਗਾਬੜੀਆ, ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ ਝੂੰਦਾਂ, ਪਵਨ ਕੁਮਾਰ ਟੀਨੂੰ, ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਹਰਚਰਨ ਸਿੰਘ ਬੈਂਸ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ 6 ਆਗੂਆਂ ਨੂੰ ਸ਼ਪੈਸ਼ਲ ਇਨਵਾਈਟੀ ਵਜੋਂ ਸ਼ਾਮਲ ਕੀਤਾ ਹੈ। ਕਮੇਟੀ ਵੱਲੋਂ ਸੂਬੇ ਦੇ ਵੱਖ-ਵੱਖ ਵਰਗਾਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਮੈਨੀਫੇਸਟੋਂ ਤਿਆਰ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News