Total views : 5508308
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ
ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੰਦੋਵਾਲੀਆ ਵਿਚ ਦਿਨ ਚੜ੍ਹਦੇ ਹੀ ਤੀਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਨੇ ਅਪਣੀ ਹੀ ਮਾਂ, ਭਰਜਾਈ ਅਤੇ ਭਤੀਜੇ ਦਾ ਕਤਲ ਕਰ ਦਿਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਖੁਦ ਹੀ ਥਾਣੇ ਪਹੁੰਚ ਗਿਆ। ਦਸਿਆ ਜਾ ਰਿਹਾ ਹੈ ਕਿ ਕਾਤਲ ਦਾ ਭਰਾ ਦੁਬਈ ਵਿਚ ਰਹਿ ਰਿਹਾ ਹੈ, ਜਦਕਿ ਉਸ ਦਾ ਪਰਿਵਾਰ ਅੰਮ੍ਰਿਤਸਰ ਵਿਚ ਰਹਿੰਦਾ ਹੈ।ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
ਫਿਲਹਾਲ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਤਲ ਦੀ ਪਛਾਣ 35 ਸਾਲਾ ਅੰਮ੍ਰਿਤਪਾਲ ਸਿੰਘ ਵਾਸੀ ਕੰਦੋਵਾਲੀਆ ਕਸਬਾ ਅਜਨਾਲਾ ਵਜੋਂ ਹੋਈ ਹੈ। ਰਾਤ ਸਮੇਂ ਮੁਲਜ਼ਮ ਨੇ ਅਪਣੀ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ ਭਤੀਜੇ ਸਮਰਥ ਦਾ ਕਤਲ ਕਰ ਦਿਤਾ।
ਦਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਘਟਨਾ ਨੂੰ ਅੰਜਾਮ ਦਿਤਾ ਗਿਆ ਉਸ ਸਮੇਂ ਮੁਲਜ਼ਮ ਦੀ ਮਾਂ ਬਾਹਰ ਵਰਾਂਡੇ ਵਿਚ ਸੁੱਤੀ ਹੋਈ ਸੀ, ਜਦਕਿ ਅਵਨੀਤ ਕੌਰ ਅਤੇ ਸਮਰਥ ਕਮਰੇ ਵਿਚ ਸੌਂ ਰਹੇ ਸਨ। ਜਿਸ ਤਰ੍ਹਾਂ ਕਤਲ ਨੂੰ ਅੰਜਾਮ ਦਿਤਾ ਗਿਆ, ਉਸ ਤੋਂ ਲੱਗਦਾ ਹੈ ਕਿ ਉਸ ਨੇ ਸੌਂ ਰਹੀ ਮਾਂ ‘ਤੇ ਹਮਲਾ ਕੀਤਾ ਸੀ।
ਮੌਕੇ ’ਤੇ ਪੁੱਜੇ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਥਾਣਾ ਝੰਡੇਰ ਦੇ ਇੰਚਾਰਜ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਨੇ ਆਪਣੀ ਮਾਂ, ਭਰਜਾਈ ਅਤੇ ਭਤੀਜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦਾ ਆਪਣੀ ਪਤਨੀ ਨਾਲ ਲੜਾਈ ਚੱਲ ਰਹੀ ਸੀ ਅਤੇ ਉਹ ਆਪਣੇ ਦੋ ਬੱਚਿਆਂ ਨਾਲ ਆਪਣੇ ਨਾਨਕੇ ਘਰ ਗਈ ਹੋਈ ਸੀ।ਇਸ ਮਾਮਲੇ ਨੂੰ ਲੈ ਕੇ ਮੁਲਜ਼ਮ ਪ੍ਰੇਸ਼ਾਨ ਸੀ। ਉਨ੍ਹਾਂ ਕਿਹਾ ਕਿ ਨਸ਼ੇ ਵਰਗੀ ਕੋਈ ਚੀਜ਼ ਸਾਹਮਣੇ ਨਹੀਂ ਆਈ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਦਾ ਪਰਿਵਾਰ ਉਸ ਦੇ ਨਾਲ ਨਹੀਂ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-