Total views : 5509303
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 6 ਅਪ੍ਰੈਲ ਨੂੰ ਹੋਣ ਵਾਲੀ 49ਵੀਂ ਸਾਲਾਨਾ ਕਾਨਵੋਕੇਸ਼ਨ ਦੀਆਂ ਸਾਰੀਆਂ ਤਿਆਰੀਆਂ ਨੇਪਰੇ ਚੜ੍ਹ ਗਈਆਂ ਹਨ। ਇਕ ਦਿਨ ਪਹਿਲਾਂ 5 ਅਪ੍ਰੈਲ ਨੂੰ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਕਰਵਾਈ ਜਾ ਰਹੀ ਰਿਹਰਸਲ ਵਿਚ ਡਿਗਰੀਆਂ ਅਤੇ ਮੈਡਲ ਪ੍ਰਾਪਤ ਕਰਨ ਵਾਲੇ ਵਿਿਦਆਰਥੀ ਹਾਜਰ ਹੋਣਗੇ।
ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ ਸ਼੍ਰੀ. ਬਨਵਾਰੀਲਾਲ ਪੁਰੋਹਿਤ ਕਾਨਵੋਕੇਸ਼ਨ ਭਾਸ਼ਣ ਦੇਣਗੇ। ਸਮਾਗਮ ਦੌਰਾਨ ਹੋਣਹਾਰ ਵਿਿਦਆਰਥੀਆਂ ਨੂੰ ਮੈਡਲ ਅਤੇ ਡਿਗਰੀਆਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ, ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰਸਿੱਧ ਗੀਤਕਾਰ, ਕਵੀ, ਲੇਖਕ, ਪਟਕਥਾ ਲੇਖਕ, ਫਿਲਮ ਨਿਰਦੇਸ਼ਕ ਅਤੇ ਨਿਰਮਾਤਾ ਵਜੋਂ ਆਪਣੇ ਯੋਗਦਾਨ ਲਈ ਜਾਣੇ ਜਾਂਦੇ ਨਾਮਵਰ ਬਾਲੀਵੁੱਡ ਸ਼ਖਸੀਅਤ, ਗੁਲਜ਼ਾਰ (ਸ. ਸੰਪੂਰਨ ਸਿੰਘ ਕਾਲੜਾ) ਨੂੰ ਭਾਸ਼ਾਵਾਂ ਫੈਕਲਟੀ ਵਿੱਚ ਆਨਰਜ਼ ਕਾਜ਼ਾ ਡਾਕਟਰੇਟ ਡਿਗਰੀ ਆਫ ਲਿਟਰੇਰਚਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪ੍ਰੋ. ਯੋਗੇਸ਼ ਕੇ. ਚਾਵਲਾ, ਸਾਬਕਾ ਡਾਇਰੈਕਟਰ ਅਤੇ ਐਮਰੀਟਸ ਪ੍ਰੋਫੈਸਰ, ਅਤੇ ਪੀਜੀਆਈਐਮਈਆਰ, ਚੰਡੀਗੜ੍ਹ ਵਿਖੇ ਹੈਪੇਟੋਲੋਜੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਨੂੰ ਮੈਡੀਕਲ ਸਾਇੰਸਜ਼ ਫੈਕਲਟੀ ਵਿੱਚ ਸਾਇੰਸ ਦੀ ਆਨਰਜ਼ ਕਾਜ਼ਾ ਡਾਕਟਰੇਟ ਡਿਗਰੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਇਸ ਮੌਕੇ ਯੂਨੀਵਰਸਿਟੀ ਦੀਆਂ ਅਹਿਮ ਪ੍ਰਾਪਤੀਆਂ ਬਾਰੇ ਸੰਖੇਪ ਦੇਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-