ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਹਿਊਮੈਨਟੀਜ ਵਿਭਾਗ ਵੱਲੋਂ ਵਿਸ਼ੇਸ਼ ਸੈਮੀਨਾਰ

4677247
Total views : 5509899

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ,/ਵਿੱਕੀ ਭੰਡਾਰੀ

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਭਰੂਣ ਹੱਤਿਆ ਵਿਸ਼ੇ ਉੱਪਰ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਡਾ. ਹਰਨੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਗਵਾਈ ਇਸ ਪ੍ਰੋਗਰਾਮ ਦੀ ਆਰੰਭਤਾ ਮੌਕੇ ਕਾਲਜ ਪ੍ਰਿੰਸੀਪਲ ਪ੍ਰੋਫੈਸਰ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਭਰੂਣ ਹੱਤਿਆ ਸਬੰਧੀ ਜਾਗਰੂਕ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਭਰੂਣ ਹੱਤਿਆ ਸਾਡੇ ਸਮਾਜ ਲਈ ਇੱਕ ਲਾਹਨਤ ਹੈ ਤੇ ਇਸ ਲਾਹਨਤ ਨੂੰ ਖਤਮ ਕਰਨ ਲਈ ਨੌਜਵਾਨੀ ਨੂੰ ਸਭ ਤੋਂ ਪਹਿਲਾਂ ਅੱਗੇ ਆਉਣਾ ਹੋਵੇਗਾ।

ਇਸ ਮੌਕੇ ਡਾ.ਹਰਨੀਤ ਕੌਰ ਨੇ ਵਿਦਿਆਰਥੀਆਂ ਨੂੰ ਭਰੂਣ ਹੱਤਿਆ ਦੇ ਕਾਰਨ, ਸੁਝਾਵਾਂ ਅਤੇ ਭਰੂਣ ਹੱਤਿਆ ਨੂੰ ਖਤਮ ਕਰਨ ਲਈ ਸਮੇਂ-ਸਮੇਂ ਤੇ ਬਣਾਏ ਗਏ ਵੱਖ-ਵੱਖ ਸਰਕਾਰੀ ਕਾਨੂੰਨਾਂ ਅਤੇ ਨੀਤੀਆਂ ਬਾਰੇ ਜਾਗਰੂਕ ਕਰਵਾਇਆ। ਇਸ ਤੋਂ ਇਲਾਵਾ ਵਰਤਮਾਨ ਸਮੇਂ ਭਰੂਣ ਹੱਤਿਆ ਨੂੰ ਖਤਮ ਕਰਨ ਲਈ ਸਮਾਜ ਵਿੱਚ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਦੇ ਬਾਰੇ ਵੀ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ । ਡਾ. ਹਰਨੀਤ ਕੌਰ ਨੇ ਵਿਦਿਆਰਥੀਆਂ ਨੂੰ ਇਹ ਦੱਸਿਆ ਕਿ ਜੇਕਰ ਵਰਤਮਾਨ ਸਮੇਂ ਇਸ ਸਮੱਸਿਆ ਤੋਂ ਮੁਕਤੀ ਪਾਉਣੀ ਹੈ ਤਾਂ ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਦੇ ਫਲਸਫੇ ਦੇ ਉੱਪਰ ਕੰਮ ਕਰਨਾ ਹੋਵੇਗਾ। ਇਸ ਮੌਕੇ
ਹਿਊਮੈਨਟੀਜ ਵਿਭਾਗ ਤੋਂ ਪ੍ਰੋਫੈਸਰ ਦਵਿੰਦਰ ਕੌਰ ਕਲਿਆਣ ਨੇ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਕਿ ਜੇਕਰ ਇਸ ਸਮੱਸਿਆ ਨੂੰ ਖਤਮ ਕਰਨਾ ਹੈ ਤਾਂ ਔਰਤਾਂ ਦੇ ਨਾਲ ਨਾਲ ਮਰਦਾਂ ਨੂੰ ਵੀ ਸਮਾਜ ਵਿੱਚ ਔਰਤ ਦਾ ਰੁਤਬਾ ਉੱਪਰ ਚੁੱਕਣ ਲਈ ਯਤਨ ਕਰਨਾ ਪਵੇਗਾ। ਇਸ ਮੌਕੇ ਪ੍ਰੋਫੈਸਰ ਦਵਿੰਦਰ ਕੌਰ ਕਲਿਆਣ ਨੇ ਕਾਲਜ ਪ੍ਰਿੰਸੀਪਲ, ਮੈਨੇਜਮੈਂਟ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News