Total views : 5510083
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖ਼ਾਲਸਾ ਕਾਲਜ ਵਿਖੇ ਥੀਏਟਰ ਸਟੱਡੀਜ਼ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਮੌਕੇ ‘ਉਸਤਾਦ ਬਿਸਮਿੱਲ੍ਹਾ ਖਾਨ ਯੁਵਾ ਪੁਰਸਕਾਰ-2023’ ਨਾਲ ਨਿਵਾਜੇ ਗਏ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਰਾਸ਼ਟਰੀ ਪੱਧਰ ਦੇ ਥੀਏਟਰ ਕਲਾਕਾਰ ਸ੍ਰੀ ਵਿਪਨ ਕੁਮਾਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਸ੍ਰੀ ਕੁਮਾਰ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਪਿਨ ਕੁਮਾਰ ਕਾਲਜ ਦਾ ਹੋਣਹਾਰ ਸਾਬਕਾ ਵਿਦਿਆਰਥੀ ਹੈ, ਜਿਸ ਨੂੰ ‘ਉਸਤਾਦ ਬਿਸਮਿੱਲ੍ਹਾ ਖਾਨ ਯੁਵਾ ਪੁਰਸਕਾਰ 2023’ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਲਜ ਅਤੇ ਪੰਜਾਬ ਦੇ ਰੰਗਮੰਚ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਕ ਪੰਜਾਬੀ ਥੀਏਟਰ ਕਲਾਕਾਰ ਨੇ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਿਆ ਹੈ।
ਇਸ ਮੌਕੇ ਸ੍ਰੀ ਕੁਮਾਰ ਨੇ ਥੀਏਟਰ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਆਪਣਾ ਵੱਡਮੁੱਲਾ ਅਨੁਭਵ ਸਾਂਝਾ ਕੀਤਾ। ਉਨ੍ਹਾਂ ਨੇ ਇਸ ਮੌਕੇ ਕਾਲਜ ਵਿਖੇ ਬੀਤੇ ਪਲਾਂ ਨੂੰ ਯਾਦ ਕੀਤਾ ਅਤੇ ਵਿਦਿਆਰਥੀਆਂ ਅਦਾਕਾਰੀ ਸਬੰਧੀ ਗੁਰ ਵੀ ਸਾਂਝੇ ਕੀਤੇ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਸ੍ਰੀ ਕੁਮਾਰ ਨੂੰ ਯਾਦਗਾਰੀ ਵਜੋਂ ਕਾਲਜ ਦੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ। ਪ੍ਰੋਗਰਾਮ ਮੌਕੇ ਕਾਲਜ ਰਜਿਸਟਰਾਰ ਡਾ. ਦਵਿੰਦਰ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਪ੍ਰੋ: ਸ਼ਬਨਮ, ਪ੍ਰੋ: ਅਮਿਤਾ ਸ਼ਰਮਾ ਆਦਿ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-