ਸੱਭਿਆਚਾਰਕ ਮੁਕਾਬਲੇ ਨੌਜਵਾਨਾਂ ਨੂੰ ਜਿੱਤਣ ਅਤੇ ਵਿਰਸੇ ਨਾਲ ਜੋੜਨ ਲਈ ਅਹਿਮ ਭੂਮਿਕਾ ਨਿਭਾਉਂਦੇ : ਪ੍ਰਿੰ: ਡਾ. ਮਹਿਲ ਸਿੰਘ

4759189
Total views : 5645476

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਖ਼ਾਲਸਾ ਕਾਲਜ ਦੇ ਯੁਵਕ ਭਲਾਈ ਅਤੇ ਸੱਭਿਆਚਾਰਕ ਵਿਭਾਗ ਵੱਲੋਂ 6 ਅਪ੍ਰੈਲ ਤੱਕ ਚੱਲਣ ਵਾਲੇ ‘ਰੌਣਕ-2024’ ਦਾ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਸ਼ਮ੍ਹਾ ਰੌਸ਼ਨ ਕਰ ਕੇ ਸ਼ਾਨਦਾਰ ਅਗਾਜ਼ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਭਾਗ ਮੁੱਖੀ ਅਤੇ ਰਜਿਸਟਰਾਰ ਡਾ. ਦਵਿੰਦਰ ਸਿੰਘ ਵੱਲੋਂ ਕਰਵਾਏ ਉਕਤ ਸੱਭਿਆਚਾਰਕ ਮੁਕਾਬਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਇਨਸਾਨ ਦਾ ਮੁੱਢਲਾ ਫ਼ਰਜ਼ ਹੈ ਕਿ ਉਹ ਆਪਣੀ ਸੱਭਿਅਤਾ ਅਤੇ ਵਿਰਸੇ ਦੀ ਰਾਖੀ ’ਤੇ ਪਹਿਰਾ ਦੇਵੇ ਅਤੇ ਆਪਣੀ ਲੋਕਚਾਰੀ ਅਤੇ ਵਿਰਾਸਤ ਨੂੰ ਸੰਭਾਲਣ ਲਈ ਯਤਨਸ਼ੀਲ ਰਹੇ।
ਇਹ ਪ੍ਰੋਗਰਾਮ ਉਕਤ ਵਿਭਾਗ ਅਧੀਨ ਕਲਚਰਲ ਐਸੋਸੀਏਸ਼ਨ ਵੱਲੋਂ ਇੰਟਰ ਫ਼ੈਕਲਟੀ ਕਲਚਰਲ ਮੁਕਾਬਲਿਆਂ ਲਈ ਸਾਲਾਨਾ ਕਰਵਾਇਆ ਜਾਂਦਾ ਹੈ। ਜਿਸ ’ਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਆਪਣੀਆਂ ਕਲਾਵਾਂ ਦੇ ਜੌਹਰ ਵਿਖਾਉਂਦੇ ਹਨ। ਵਿਦਿਆਰਥੀ ਆਉਣ ਵਾਲੇ ਯੂਨੀਵਰਸਿਟੀ ਪੱਧਰ ਦੇ ਮੁਕਾਬਲਿਆਂ ਲਈ ਵੀ ਇਸ ਪ੍ਰੋਗਰਾਮ ਰਾਹੀਂ ਪ੍ਰੱਪਕ ਹੁੰਦੇ ਹਨ। 3 ਰੋਜ਼ਾ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਅਲੱਗ-ਅਲੱਗ ਗੀਤਾਂ ਤੋਂ ਇਲਾਵਾ ਕਵਿਸ਼ਰੀ, ਕਵਿਤਾ ਗਾਇਨ, ਭੰਗੜਾ, ਗਿੱਧਾ ਆਦਿ ਦੀ ਪੇਸ਼ਕਾਰੀ ਦਿੱਤੀ ਜਾਵੇਗੀ। ਅੱਜ ਪਹਿਲੇ ਦਿਨ ਕਲਾਸੀਕਲ ਡਾਂਸ, ਸੋਲੋ ਡਾਂਸ, ਫੋਕ ਦੀ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੇ ਹਾਜ਼ਰੀਨ ਤੋਂ ਖੂਬ ਵਾਹ-ਵਾਹ ਖੱਟੀ।

ਖਾਲਸਾ ਕਾਲਜ ਵਿਖੇ ਸੱਭਿਆਚਾਰਕ ਮੁਕਾਬਲੇ ‘ਰੌਣਕ-2024’ ਦਾ ਹੋਇਆ ਸ਼ਾਨਦਾਰ ਅਗਾਜ਼

ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਅਜੋਕੀ ਨੌਜਵਾਨ ਪੀੜ੍ਹੀ ਜੋ ਕਿ ਆਪਣੇ ਸੱਭਿਆਚਾਰ ਤੋਂ ਦੂਰ ਹੁੰਦੀ ਜਾ ਰਹੀ ਹੈ, ਨੂੰ ਵਿਰਸੇ ਨਾਲ ਜੋੜਨ ਲਈ ਵਿਭਾਗ ਵੱਲੋਂ ਉਪਰਾਲਾ ਕੀਤਾ ਗਿਆ ਹੈ, ਉਸ ਲਈ ਸਬੰਧਿਤ ਸਟਾਫ਼ ਦਾ ਯਤਨ ਸਲਾਹੁਣਯੋਗ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਵਿਰਸੇ ਅਤੇ ਸੱਭਿਅਤਾ ਦੀ ਸੰਭਾਲ ਲਈ ਅਜੋਕੇ ਸਮੇਂ ’ਚ ਜੋੜ੍ਹਣਾ ਬਹੁਤ ਜ਼ਰੂਰੀ ਹੈ, ਕਿਉਂਕਿ ਜੇਕਰ ਅਸੀ ਆਪਣੀ ਵਿਰਾਸਤ ਤੋਂ ਪੱਛੜ ਗਏ ਤਾਂ ਆਉਣ ਵਾਲੇ ਸਮੇਂ ’ਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਹੋਂਦ ਖ਼ਤਰੇ ’ਚ ਆ ਜਾਵੇਗੀ।


ਉਨ੍ਹਾਂ ਕਿਹਾ ਕਿ ਸੰਸਥਾਵਾਂ ’ਚ ਅਜਿਹੇ ਮੁਕਾਬਲੇ ਜਿੱਥੇ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਹੋਰ ਨਿਖਾਰਨ ਦਾ ਜਰੀਆ ਬਣਦੇ ਹਨ, ਉਥੇ ਉਨ੍ਹਾਂ ਦਾ ਆਪਣੇ ਪਹਿਰਾਵੇ ਅਤੇ ਸੱਭਿਅਤਾ ਨਾਲ ਮਜ਼ਬੂਤ ਰਿਸ਼ਤਾ ਬਣਦਾ ਹੈ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਮੁਕਾਬਲੇ ਨੌਜਵਾਨਾਂ ਨੂੰ ਜਿੱਤਣ ਅਤੇ ਵਿਰਸੇ ਨਾਲ ਜੋੜਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕਿਉਂਕਿ ਪੰਜਾਬੀ ਨੌਜਵਾਨਾਂ ਦੀ ਕਾਬਲੀਅਤ ਇਤਿਹਾਸ ’ਚ ਸਭ ਤੋਂ ਅਨੋਖੀ ਹੈ। ਇਸ ਮੁਕਾਬਲੇ ਦੌਰਾਨ ਅਮਰਜੋਤੀ ਸੰਧੂ, ਮਨਪ੍ਰੀਤ ਸਿੰਘ ਮੰਨਾ ਅਤੇ ਅਨੂਰੀਤ ਕੌਰ ਲੇਹਲ ਨੇ ਜੱਜ ਦੀ ਅਤੇ ਡਾ. ਸੁਰਜੀਤ ਕੌਰ ਨੇ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਡਾ. ਤਮਿੰਦਰ ਸਿੰਘ ਭਾਟੀਆ, ਡਾ. ਦੀਪਕ ਦੇਵਗਨ, ਡਾ. ਏ. ਕੇ. ਕਾਹਲੋਂ, ਡਾ. ਸੁਰਜੀਤ ਕੌਰ ਤੋਂ ਇਲਾਵਾ ਹੋਰ ਸਟਾਫ਼ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਜੇਤੂ ਆਏ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News