Total views : 5521183
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ (ਕੈਬਨਿਟ ਮੰਤਰੀ ਅਤੇ ਵਿਧਾਇਕ ਅਜਨਾਲਾ) ਨਾਲ ਮੁਲਾਕਾਤ ਕੀਤੀ। ਅੰਮ੍ਰਿਤਸਰ ਲੋਕ ਸਭਾ ਸੀਟ ਲਈ ਚੋਣ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿਧਾਇਕ ਅੰਮ੍ਰਿਤਸਰ ਪੱਛਮੀ (ਐਸ.ਸੀ.) ਜਸਬੀਰ ਸਿੰਘ ਸੰਧੂ, ਵਿਧਾਇਕ ਅੰਮ੍ਰਿਤਸਰ ਕੇਂਦਰੀ ਅਜੇ ਗੁਪਤਾ, ਵਿਧਾਇਕ ਅੰਮ੍ਰਿਤਸਰ ਪੂਰਬੀ ਜੀਵਨ ਜੋਤ ਕੌਰ ਅਤੇ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਝਰਮੌਜੂਦ ਸਨ।ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਬਦਲਵੇਂ ਢੰਗ ਨਾਲ ਜਿੱਤਦੇ ਸਨ ਪਰ ਹੁਣ ਸਮਾਂ ਬਦਲ ਗਿਆ ਹੈ।
ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਸੱਤਾ ਵਿੱਚ ਆ ਗਈ ਹੈ ਅਤੇ ਅਸੀਂ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਵੀ ਅੰਮ੍ਰਿਤਸਰ ਤੋਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਬੁਰੀ ਤਰ੍ਹਾਂ ਹਰਾਵਾਂਗੇ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੈਂਬਰ ਪਾਰਲੀਮੈਂਟ ਹੁੰਦਿਆਂ ਕਈ ਵਾਰ ਅੰਮ੍ਰਿਤਸਰ ਸਰਹੱਦ ਨੂੰ ਵਪਾਰ ਲਈ ਖੋਲ੍ਹਣ ਦਾ ਮੁੱਦਾ ਉਠਾਇਆ ਸੀ। ਅਸੀਂ ਇਹ ਵੀ ਚਾਹੁੰਦੇ ਹਾਂ ਕਿ ਸਾਡਾ ਕਾਰੋਬਾਰ ਵਧੇ ਅਤੇ ਸਾਡੀਆਂ ਵਸਤਾਂ ਸਾਰੇ ਏਸ਼ੀਆਈ ਦੇਸ਼ਾਂ ਵਿੱਚ ਵਿਕਣ। ਜਿੱਤਣ ਤੋਂ ਬਾਅਦ ਉਦਯੋਗ ਅਤੇ ਵਪਾਰ ਮੇਰੀ ਤਰਜੀਹ ਹੋਵੇਗੀ। ਡਾ:ਮਨਮੋਹਨ ਸਿੰਘ ਦੇ ਸਮੇਂ ਅੰਮ੍ਰਿਤਸਰ ਨੂੰ ਅੰਤਰਰਾਸ਼ਟਰੀ ਯੂਨੀਵਰਸਿਟੀ ਮਿਲੀ, ਜਿਸ ਨੂੰ ਬਾਦਲ ਬਠਿੰਡਾ ਲੈ ਗਏ। ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਪੱਧਰ ਦੀ ਯੂਨੀਵਰਸਿਟੀ ਲਿਆਉਣਾ ਬਹੁਤ ਜ਼ਰੂਰੀ ਹੈ ਅਤੇ ਅਸੀਂ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਸਟੇਡੀਅਮ ਵੀ ਬਣਾਵਾਂਗੇ।
ਆਪਣੇ ਵਿਰੋਧੀਆਂ ਬਾਰੇ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਿਰਫ਼ ਉਨ੍ਹਾਂ ਦੇ ਪਰਿਵਾਰ ਦਾ ਨਾਂ ਖਰਾਬ ਕਰ ਰਿਹਾ ਹੈ। ਅੱਜ ਸੰਧੂ ਸਾਹਬ ਸਾਡੇ ਕਿਸਾਨਾਂ ਦੇ ਕਾਤਲਾਂ ਨਾਲ ਖੜੇ ਹਨ। 3 ਸਾਲ ਵੀ ਨਹੀਂ ਹੋਏ। ਦਿੱਲੀ ਦੀਆਂ ਸਰਹੱਦਾਂ ‘ਤੇ 740 ਕਿਸਾਨ ਸ਼ਹੀਦ ਹੋਏ ਸਨ।
ਉਨ੍ਹਾਂ ਅੱਗੇ ਕਿਹਾ ਕਿ ਸੰਧੂ 10 ਸਾਲ ਅਮਰੀਕਾ ਦੇ ਰਾਜਦੂਤ ਰਹੇ, ਉਹ ਸਭ ਤੋਂ ਵੱਡੇ ਰਾਜਦੂਤ ਸਨ ਅਤੇ ਉਨ੍ਹਾਂ ਕੋਲ ਬਹੁਤ ਸ਼ਕਤੀ ਸੀ। ਉਹ ਹੁਣ ਭਾਜਪਾ ਲਈ ਚੋਣ ਲੜਨ ਲਈ ਆ ਗਏ ਹਨ। ਪਹਿਲਾਂ ਨਵਜੋਤ ਸਿੱਧੂ, ਫਿਰ ਅਰੁਣ ਜੇਤਲੀ, ਫਿਰ ਹਰਦੀਪ ਪੁਰੀ ਅਤੇ ਹੁਣ ਸੰਧੂ ਲਿਆਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-