ਏ.ਸੀ.ਪੀ ਸਣੇ ਗੰਨਮੈਨ ਦੀ ਸੜਕ ਹਾਦਸੇ ‘ਚ ਹੋਈ ਮੌਤ !ਡਰਾਈਵਰ ਬੁਰੀ ਤਰ੍ਹਾਂ ਜ਼ਖਮੀ

4925954
Total views : 5915234

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


 ਸਮਰਾਲਾ/ਬਾਰਡਰ ਨਿਊਜ ਸਰਵਿਸ

ਸਮਰਾਲਾ ਨੇੜੇ ਦੇਰ ਰਾਤ ਵਾਪਰੇ ਭਿਆਨਕ ਹਾਦਸੇ ਵਿਚ ਏਸੀਪੀ ਅਤੇ ਉਸ ਦੇ ਗੰਨਮੈਨ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਡਰਾਈਵਰ ਗੰਭੀਰ ਜ਼ਖ਼ਮੀ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਰਾਤ 1 ਵਜੇ ਸਮਰਾਲਾ ਨੇੜੇ ਪੈਂਦੇ ਪਿੰਡ ਦਿਆਲਪੁਰਾ ਕੋਲ ਬਣੇ ਫਲਾਈਓਵਰ ’ਤੇ ਇਹ ਦਰਦਨਾਕ ਹਾਦਸਾ ਵਾਪਰਿਆ ਹੈ।ਇਸ ਵਿਚ ਲੁਧਿਆਣਾ ਪੂਰਬੀ ਦੇ ਏਸੀਪੀ ਸੰਦੀਪ ਸਿੰਘ ਅਤੇ ਉਨ੍ਹਾਂ ਦੇ ਗਨਮੈਨ ਪਰਮਜੋਤ ਸਿੰਘ ਦੀ ਮੌਤ ਹੋ ਗਈ। ਇਸ ਦੌਰਾਨ ਡਰਾਈਵਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਰੈਫਰ ਕਰ ਦਿਤਾ ਗਿਆ ਹੈ।

ਦਸਿਆ ਜਾ ਰਿਹਾ ਹੈ ਕਿ ਫਾਰਚੂਨਰ ਗੱਡੀ ਵਿਚ ਸਵਾਰ ਹੋ ਕੇ ਲੁਧਿਆਣਾ ਪੂਰਬੀ ਦੇ ਏਸੀਪੀ ਸੰਦੀਪ ਸਿੰਘ ਅਪਣੇ ਗਨਮੈਨ ਅਤੇ ਡਰਾਈਵਰ ਨਾਲ ਚੰਡੀਗੜ੍ਹ ਤੋਂ ਆ ਰਹੇ ਸਨ। ਸਮਰਾਲਾ ਕੋਲ ਦਿਆਲਪੁਰਾ ਪਿੰਡ ਨੇੜੇ ਬਣੇ ਫਲਾਈਓਵਰ ‘ਤੇ ਇਕ ਓਵਰਟੇਕ ਕਰ ਰਹੀ ਸਕੋਰਪੀਓ ਗੱਡੀ ਨਾਲ ਭਿਆਨਕ ਟੱਕਰ ਹੋ ਗਈ । ਟੱਕਰ ਇਨੀ ਭਿਆਨਕ ਸੀ ਕਿ ਫਾਰਚੂਨਰ ਗੱਡੀ ਨੂੰ ਮੌਕੇ ‘ਤੇ ਅੱਗ ਲੱਗ ਗਈ ਅਤੇ ਮਿੰਟਾਂ ਦੇ ਵਿੱਚ ਗੱਡੀ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ, ਜਿਸ ਵੇਲੇ ਗੱਡੀ ਨੂੰ ਅੱਗ ਲੱਗੀ ਏਸੀਪੀ, ਗੰਨਮੈਨ ਤੇ ਡਰਾਈਵਰ ਗੱਡੀ ਦੇ ਵਿੱਚ ਹੀ ਸਨ ਅਤੇ ਘਟਨਾ ਵੇਲੇ ਨੇੜੇ ਖੜ੍ਹੇ ਲੋਕਾਂ ਨੇ ਤਿੰਨਾਂ ਨੂੰ ਗੱਡੀ ਦੇ ਵਿੱਚੋਂ ਬਾਹਰ ਕੱਢਿਆ। ਇਸ ਖਬਰ ਦੀ ਸੂਚਨਾ ਮਿਲਦੇ ਹੀ ਪੁਲਿਸ ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਸਮਰਾਲਾ ਸਿਵਲ ਹਸਪਤਾਲ ਪੁੱਜ ਗਈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News