





Total views : 5536534








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਦੀ ਵਿਦਿਆਰਥਣ ਨੇ ‘ਬਾਕਸਿੰਗ ਯੂਥ ਸਟੇਟ ਲੈਵਲ’ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਦਿਆਰਥਣ ਹਰਲੀਨ ਕੌਰ ਨੇ ਸਮਾਣਾ (ਪਟਿਆਲਾ) ਵਿਖੇ ਉਕਤ ਚੈਂਪੀਅਨਸ਼ਿਪ ’ਚ ਹਿੱਸਾ ਲੈਂਦਿਆਂ ਤੀਜਾ ਸਥਾਨ ਹਾਸਲ ਕਰਕੇ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰ. ਸ: ਗਿੱਲ ਨੇ ਵਿਦਿਆਰਥਣ ਦੀ ਇਸ ਸ਼ਾਨਦਾਰ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆਂ ਬਾਕਸਿੰਗ ਕੋਚ ਬਲਜਿੰਦਰ ਅਤੇ ਡੀ. ਪੀ. ਈ. ਅਤੇ ਬਾਕਸਿੰਗ ਕੋਚ ਗੁਰਪ੍ਰੀਤ ਸਿੰਘ ਵੱਲੋਂ ਹਰਲੀਨ ਕੌਰ ਨੂੰ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਨਰਵਿੰਦਰ ਸਿੰਘ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-