Total views : 5521192
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਉਪਿੰਦਰਜੀਤ ਸਿੰਘ
ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਵਿਖੇ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ 55ਵੇਂ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਮਾਣਯੋਗ ਡਾ. ਅਸ਼ਵਨੀ ਭੱਲਾ, ਡਿਪਟੀ ਡਾਇਰੈਕਟਰ, ਡਿਪਾਰਟਮੈਂਟ ਆਫ ਹਾਇਰ ਐਜੂਕੇਸ਼ਨ ਐਂਡ ਲੈਂਗੁਏਜਿਜ਼, ਪੰਜਾਬ ਸਰਕਾਰ ਨੇ ਮੁੱਖ ਮਹਿਮਾਨ ਵਜੋਂ ਅਤੇ ਬ੍ਰਿਗੇਡੀਅਰ ਸ. ਹਰਚਰਨ ਸਿੰਘ, ਵੀ ਐਸ ਐਮ ਅਰਜੁਨਾ ਅਵਾਰਡੀ, ਹਾਕੀ ਉਲੰਪੀਅਨ ਐਂਡ ਵਰਲਡ ਕੱਪ ਵਿਨਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਗ਼ਾਜ ਡੀ.ਏ.ਵੀ ਗਾਨ ਅਤੇ ਵੇਦ-ਮੰਤਰ ਗਾਇਨ ਸਹਿਤ ਸ਼ਮ੍ਹਾਂ ਰੌਸ਼ਨ ਨਾਲ ਹੋਇਆ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਸ਼੍ਰੀ ਸੁਦਰਸ਼ਨ ਕਪੂਰ, ਪ੍ਰਧਾਨ, ਸਥਾਨਕ ਪ੍ਰਬੰਧਕ ਕਮੇਟੀ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦਾ ਸਵਾਗਤ ਵਾਤਾਵਰਣ ਦੇ ਰੱਖਿਅਕ ਨੰਨ੍ਹੇ ਪੌਧੇ ਦੇ ਕੇ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਾਲਜ ਦੀ ਸਲਾਨਾ ਰਿਪੋਰਟ ਪੜ੍ਹੀ ਜਿਸ ਵਿਚ ਕਾਲਜ ਦੀ ਅਕਾਦਮਿਕ, ਖੇਡ, ਸੰਸਕ੍ਰਿਤਕ, ਐਨ.ਸੀ.ਸੀ, ਐਨ.ਐਸ.ਐਸ ਆਦਿ ਦੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ੍ਰਾਪਤੀਆਂ ਦੀ ਵਿਸਤ੍ਰਿਤ ਰਿਪੋਰਟ ਪੜ੍ਹੀ। ਉਨ੍ਹਾਂ ਦੱਸਿਆ ਕਿ 40 ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਜਿਸ ਵਿੱਚ ਕਾਲਜ ਦੀਆਂ 21 ਵਿਦਿਆਰਥਣਾਂ ਨੇ ਪਹਿਲਾ ਸਥਾਨ ਅਤੇ 23 ਵਿਦਿਆਰਥਣਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਅਕਾਦਮਿਕ ਅਤੇ ਸੰਸਕ੍ਰਿਤਕ ਖੇਤਰ ਤੋਂ ਇਲਾਵਾ ਯੂਨੀਵਰਸਿਟੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਖੇਡਾਂ ਦੇ ਖੇਤਰ ਵਿੱਚ ਵੀ ਰਿਕਾਰਡ ਕਾਇਮ ਕੀਤੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਾਲਜ ਦੀਆਂ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ 21 ਲੱਖ ਰੁਪਏ ਦੀ ਨਕਦ ਰਾਸ਼ੀ ਪ੍ਰਦਾਨ ਕੀਤੀ ਗਈ। ਸਾਈਕਲਿੰਗ ਵਿੱਚ ਅੰਤਰਰਾਸ਼ਟਰੀ ਖਿਡਾਰਨ ਮਿਸ ਆਗਾਸ਼ੇ ਸੁਸ਼ੀਕਲਾ ਦੁਰਗਾਪ੍ਰਸਾਦ, ਅੰਤਰਰਾਸ਼ਟਰੀ ਫੈਂਸਿੰਗ ਖਿਡਾਰਨ ਮਿਸ ਤਨਿਕਸ਼ਾ ਖੱਤਰੀ ਅਤੇ ਮਿਸ ਸ਼ੀਤਲ ਦਲਾਲ ਨੂੰ ਯੂਨੀਵਰਸਿਟੀ ਵੱਲੋਂ 3,15,000/- ਰੁਪਏ ਦੀ ਰਾਸ਼ੀ ਯੂਨੀਵਰਸਿਟੀ ਦੁਆਰਾ ਪ੍ਰਦਾਨ ਕੀਤੀ ਗਈ ਅਤੇ 2,00,000/- ਰੁਪਏ ਦੀ ਅਤਿਰਿਕਤ ਰਾਸ਼ੀ ਵੀ ਦਿੱਤੀ ਗਈ। ਇਸ ਤੋਂ ਇਲਾਵਾ ਖੇਡਾਂ ਦੀ ੳਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ ਵੂਮੈਨ ਵੀ ਬੀ.ਬੀ.ਕੇ ਡੀ.ਏ.ਵੀ ਦੇ ਨਾਮ ਰਹੀ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਆਪਣੇ ਸੰਦੇਸ਼ ਵਿੱਚ ਕਿਹਾ ਕਿ ਜੀਵਨ ਵਿੱਚ ਆਪਣੇ ਲਕਸ਼ ਨੂੰ ਪ੍ਰਾਪਤ ਕਰਨ ਲਈ ਵਿਚਾਰਾਂ ਦੀ ਸਕਾਰਾਤਮਕਤਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਕਿਹਾ ਕਿ ਜੀਵਨ ਦੇ ਖੇਤਰ ‘ਚ ਜਿੱਤ ਦੇ ਨਾਲ-ਨਾਲ ਹਾਰ ਨੂੰ ਸਵੀਕਾਰ ਕਰਨਾ ਵੀ ਸਿੱਖਣਾ ਜ਼ਰੂਰੀ ਹੈ। ਬਾਰ-ਬਾਰ ਅਸਫਲ ਹੋਂਣ ਤੋ ਘਬਰਾਣਾ ਨਹੀਂ ਚਾਹੀਦਾ ਬਲਕਿ ਕੋਸ਼ਿਸ਼ ਕਰਨ ਵਾਲਾ ਹੀ ਆਪਣੇ ਜੀਵਨ ‘ਚ ਸੱਚਾ ਖਿਡਾਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਕਿਹਾ ਕਿ ਜੀਵਨ ‘ਚ ਕਲਪਨਾ ਨੂੰ ਸਾਕਾਰ ਕਰਨਾ ਸਿੱਖੋ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ–