





Total views : 5948175







Total views : 5948175ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ
ਅੰਮ੍ਰਿਤਸਰ ‘ਚ ਤਰਨ ਤਾਰਨ ਰੋਡ ‘ਤੇ ਸਥਿਤ ਇਕ ਨਿੱਜੀ ਬੈਂਕ ਆਈ.ਸੀ.ਆਈ.ਸੀ .ਆਈ.ਵਿਚ ਦਿਨ-ਦਿਹਾੜੇ ਲੱਖਾਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਤਿੰਨ ਨੌਜਵਾਨਾਂ ਵਲੋਂ ਅੰਜਾਮ ਦਿੱਤਾ ਗਿਆ ਹੈ। 2 ਨੌਜਵਾਨ ਬੈਂਕ ਦੇ ਅੰਦਰ ਗਏ ਜਦ ਕਿ ਤੀਸਰਾ ਬਾਹਰ ਹੀ ਮੌਜੂਦ ਰਿਹਾ।

ਫਿਲਹਾਲ ਪੁਲਿਸ ਅਧਿਕਾਰੀਆਂ ਵਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਤਿੰਨਾਂ ਲੁਟੇਰਿਆਂ ਨੇ ਮਾਸਕ ਨਾਲ ਮੂੰਹ ਢਕੇ ਹੋਏ ਸਨ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣ ਵਿੱਚ ਲੱਗੀ ਹੋਈ ਹੈ। ਘਟਨਾ ਤੋਂ ਬਾਅਦ ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸ-ਪਾਸ ਦੇ ਲੋਕਾਂ ਦੇ ਬਿਆਨ ਵੀ ਦਰਜ ਕਰ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-