ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਵਲੋ ਹਿਰਾਸਤ ‘ਚ ਲੈਣ ‘ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਕਾਰ ਨੂੰ ਦਿੱਤੀ ਸਖ਼ਤ ਚਿਤਾਵਨੀ

4684339
Total views : 5521208

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ ਨੇਸ਼ਟਾ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿਚ ਲੈਣ ਦੀ ਕਾਰਵਾਈ ‘ਤੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਬਿਨਾਂ ਵਜ੍ਹਾ ਤੋਂ ਮਾਹੌਲ ਵਿਚ ਤਲਖੀ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਕੀਤੇ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੂੰ ਸਰਕਾਰ ਵਲੋਂ ਐਨ.ਐਸ.ਏ. ਲਗਾ ਕੇ ਪੰਜਾਬ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਕਰਨ ਦੇ ਖ਼ਿਲਾਫ਼ ਉਨ੍ਹਾਂ ਦੇ ਪਰਿਵਾਰਾਂ ਵਲੋੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ ਤਹਿਤ ਭਲ੍ਹਕੇ 8 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਣ ਵਾਲੇ ਖ਼ਾਲਸਾ ਚੇਤਨਾ ਮਾਰਚ ਵਿਚ ਸ਼ਾਮਲ ਹੋਣ ਤੋਂ ਰੋਕਣ ਲਈ ਸਰਕਾਰ ਵਲੋਂ ਵਰਤੇ ਜਾ ਰਹੇ ਹਥਕੰਡੇ ਪੰਜਾਬ ਦੀ ਅਮਨ-ਸ਼ਾਂਤੀ ਵਾਲੇ ਮਾਹੌਲ ਦੇ ਹਿਤ ਵਿਚ ਨਹੀਂ ਹਨ। ਉਨ੍ਹਾਂ ਕਿਹਾ ਕਿ ਅੱਜ ਪੁਲਿਸ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿਚ ਲੈਣਾ ਸ਼ਰਮਨਾਕ ਕਾਰਵਾਈ ਹੈ।

ਉਨ੍ਹਾਂ ਆਖਿਆ ਕਿ ਸਰਕਾਰ ਨੂੰ ਅਤੀਤ ਤੋਂ ਸਬਕ ਲੈਂਦਿਆਂ ਕੋਈ ਵੀ ਅਜਿਹੀ ਕਾਰਵਾਈ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਸ ਦੇ ਨਾਲ ਸਿੱਖਾਂ ਵਿਚ ਰੋਸ ਤੇ ਅਲਹਿਦਗੀ ਦੀ ਭਾਵਨਾ ਵੱਧਦੀ ਹੋਵੇ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਹੋਵੇ। ਉਨ੍ਹਾਂ ਆਖਿਆ ਕਿ ਪੁਲਿਸ ਦੇ ਬਲ ਦੀ ਦੁਰਵਰਤੋਂ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਪਰਿਵਾਰਾਂ ਵਲੋਂ ਚੁੱਕੀ ਜਾ ਰਹੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਦੁਆਰਾ ਵਰਤੀ ਜਾ ਰਹੀ ਜਬਰ ਦੀ ਨੀਤੀ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਰਿਹਾਅ ਕਰਨਾ ਚਾਹੀਦਾ ਹੈਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News