ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੰਮ੍ਰਿਤਸਰ ਤੋ ਈਮਾਨ ਸਿੰਘ ਮਾਨ , ਖਾਡੂਰ ਸਾਹਿਬ ਤੋ ਹਰਪਾਲ ਸਿੰਘ ਬਲੇਰ ਤੇ ਭੁਪਿੰਦਰ ਸਿੰਘ ਭੁੱਲਰ ਨੂੰ ਫਿਰੋਜਪੁਰ ਤੋ ਐਲਾਨਿਆ ਉਮੀਦਵਾਰ

4729744
Total views : 5597998

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਉਪਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਜਾਰੀ ਦੂਜੀ ਸੂਚੀ ਅਨੁਸਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਹੈ।

MP ਦਫਤਰ ਸੰਗਰੂਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਲੋਕ ਸਭਾ ਦੀ ਚੋਣ ਲੜਨ ਵਾਲੇ ਪਾਰਟੀ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਸ ਦੌਰਾਨ ਸੰਸਦ ਮੈਂਬਰ ਮਾਨ ਨੇ ਕਿਹਾ ਕਿ ਪਾਰਟੀ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀ ਵਰਗ, ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਮੁੱਦਿਆਂ ‘ਤੇ ਲੋਕ ਸਭਾ ਚੋਣਾਂ ਲੜੇਗੀ।

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News