‘ਆਪ’ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ  ਨੂੰ ਬਸਪਾ ਨੇ ਫਿਰੋਜਪੁਰ ਤੋ ਐਲਾਨਿਆਂ ਉਮੀਦਵਾਰ

4729722
Total views : 5597962

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਿਰੋਜ਼ਪੁਰ ਤੋਂ ਉਮੀਦਵਾਰ ਸੁਰਿੰਦਰ ਕੰਬੋਜ ਹੋਣਗੇ।

ਉਨ੍ਹਾਂ ਦਾ ਪੁੱਤਰ ਜਗਦੀਪ ਗੋਲਡੀ ਜਲਾਲਾਬਾਦ ਤੋਂ ‘ਆਪ’ ਦਾ ਵਿਧਾਇਕ ਹੈ। ਗੋਲਡੀ ਕੰਬੋਜ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ 30,930 ਵੋਟਾਂ ਨਾਲ ਹਰਾਇਆ ਸੀ, ।ਕੇਂਦਰੀ ਕੋਆਰਡੀਨੇਟਰ ਬੈਣੀਵਾਲ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਸਲਾ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ।ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਰਾਜਨੀਤੀਕ ਪਿਛੋਕੜ ਨਾਲ ਸਬੰਧਿਤ ਸੁਰਿੰਦਰ ਕੰਬੋਜ਼ ਖੁਦ ਸਮਾਜਿਕ ਤੇ ਰਾਜਨੀਤਿਕ ਖੇਤਰ ਨਾਲ ਜੁੜੇ ਹੋਏ ਹਨ।

ਕੰਬੋਜ਼ ਦਾ ਬੇਟਾ ਜਗਦੀਪ ਗੋਲਡੀ ਕੰਬੋਜ਼ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ। ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ ਤੇ ਵਿਧਾਇਕ ਡਾ ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਵਿਧਾਇਕ ਦੇ ਪਿਤਾ ਦਾ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ, ਇਹ ਲੋਕ ਸਭਾ ਚੋਣਾਂ ਦੇ ਨਤੀਜ਼ਿਆਂ ‘ਚ ਸਪੱਸ਼ਟ ਹੋ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News