Total views : 5521218
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੋਣਾਂ ਵਿੱਚ ਧਨ ਦੀ ਦੁਰਵਰਤੋਂ ਨੂੰ ਰੋਕਣ ਲਈ ਬਰੀਕੀ ਨਾਲ ਕੀਤੀ ਜਾ ਰਹੀ ਹੈ ਵਾਹਨਾਂ ਦੀ ਜਾਂਚ
ਤਰਨ ਤਾਰਨ/ਜਸਬੀਰ ਲੱਡੂ, ਬੱਬੂ ਬੰਡਾਲਾ
ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਲਾਗੂ ਆਦਰਸ ਚੋਣ ਜ਼ਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹੇ ਭਰ ਵਿੱਚ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਨਿਯਮਾਂ ਅਨੁਸਾਰ ਜੇਕਰ ਕਿਸੇ ਕੋਲੋਂ 50 ਹਜ਼ਾਰ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਹੁੰਦੀ ਹੈ ਤਾਂ ਉਸ ਵਿਅਕਤੀ ਨੂੰ ਆਪਣੀ ਨਕਦੀ ਦੀ ਮਾਲਕੀ ਦੇ ਜ਼ਰੂਰੀ ਸਬੂਤ ਪੇਸ਼ ਕਰਨੇ ਹੋਣਗੇ। ਅਜਿਹੇ ਸਬੂਤ ਨਾ ਹੋਣ ਦੀ ਸਥਿਤੀ ਵਿੱਚ ਇਹ ਰਕਮ ਜ਼ਬਤ ਕੀਤੀ ਜਾ ਸਕਦੀ ਹੈ। ਇਸ ਤੋਂ ਬਿਨਾਂ ਜੇਕਰ ਕਿਸੇ ਕੋਲੋਂ 10 ਲੱਖ ਤੋਂ ਵੱਧ ਦੀ ਨਕਦੀ ਬਰਾਮਦ ਹੁੰਦੀ ਹੈ ਤਾਂ ਅਜਿਹੇ ਕੇਸ ਨੂੰ ਇਨਕਮ ਟੈਕਸ ਵਿਭਾਗ ਨੂੰ ਰੈਫ਼ਰ ਕਰ ਦਿੱਤਾ ਜਾਂਦਾ ਹੈ।
10 ਲੱਖ ਤੋਂ ਵੱਧ ਦੀ ਨਕਦੀ ਬਰਾਮਦ ਹੋਣ ‘ਤੇ ਇਨਕਮ ਟੈਕਸ ਵਿਭਾਗ ਨੂੰ ਰੈਫ਼ਰ ਕੀਤਾ ਜਾਵੇਗਾ ਕੇਸ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਜੇਕਰ ਸਫਰ ਦੌਰਾਨ ਤੁਹਾਡੇ ਕੋਲ 50 ਹਜਾਰ ਤੋਂ ਵੱਧ ਦੀ ਨਕਦੀ ਹੈ ਤਾਂ ਇਸ ਸਬੰਧੀ ਜਰੂਰੀ ਦਸਤਾਵੇਜ਼ ਤੁਹਾਡੇ ਕੋਲ ਹੋਣੇ ਚਾਹੀਦੇ ਹਨ।
ਉਹਨਾਂ ਕਿਹਾ ਕਿ ਜੇਕਰ ਕਿਸੇ ਕੋਲੋਂ 50 ਹਜਾਰ ਤੋਂ ਵੱਧ ਦੀ ਨਗਦੀ ਬਰਾਮਦ ਹੁੰਦੀ ਹੈ ਅਤੇ ਉਹ ਇਹ ਨਕਦੀ ਸਬੰਧੀ ਕੋਈ ਦਸਤਾਵੇਜ਼ ਮੌਕੇ ਤੇ ਪੇਸ਼ ਨਹੀਂ ਕਰ ਸਕਦਾ ਤਾਂ ਇਹ ਨਕਦੀ ਇੱਕ ਵਾਰ ਜਬਤ ਕਰ ਲਈ ਜਾਂਦੀ ਹੈ ਅਤੇ ਜਿਸ ਦੇ ਇਹ ਰਕਮ ਹੁੰਦੀ ਹੈ ਉਹ ਜ਼ਿਲ੍ਹਾ ਪੱਧਰ ‘ਤੇ ਗਠਿਤ ਸ਼ਿਕਾਇਤ ਨਿਵਾਰਣ ਕਮੇਟੀ ਕੋਲ ਅਪੀਲ ਕਰ ਸਕਦਾ ਹੈ। ਇਸ ਲਈ ਵਧੀਕ ਡਿਪਟੀ ਕਮਿਸ਼ਨਰ ਜਰਨਲ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਦੀ ਅਗਵਾਈ ਵਿੱਚ ਇੱਕ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ।ਉਹਨਾਂ ਕਿਹਾ ਕਿ ਜੇਕਰ ਕਿਸੇ ਦੀ ਨਕਦੀ ਉਪਰੋਕਤ ਅਨੁਸਾਰ ਜ਼ਬਤ ਹੋ ਜਾਂਦੀ ਹੈ ਤਾਂ ਉਹ ਚੋਣ ਤਹਿਸੀਲਦਾਰ ਤਰਨ ਤਾਰਨ ਦੇ ਦਫ਼ਤਰ ਵਿਖੇ ਅਰਜ਼ੀ ਦੇ ਕੇ ਅਤੇ ਨਾਲ ਸਾਰੇ ਸਬੂਤ ਨੱਥੀ ਕਰਕੇ ਆਪਣੀ ਨਕਦੀ ਛੁਡਵਾਉਣ ਲਈ ਅਪੀਲ ਕਰ ਸਕਦਾ ਹੈ।
ਜ਼ਿਲਾ ਚੋਣ ਅਫਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਬਿਹਤਰ ਹੋਵੇਗਾ ਕਿ ਉਹ 50 ਹਜਾਰ ਤੋਂ ਵੱਧ ਦੀ ਨਕਦੀ ਨਾਲ ਲੈ ਕੇ ਨਾ ਚੱਲਣ ਅਤੇ ਜੇਕਰ ਜ਼ਰੂਰੀ ਹੋਵੇ ਤਾਂ ਇਸ ਸਬੰਧੀ ਉਹਨਾਂ ਕੋਲੇ ਆਪਣੀ ਰਕਮ ਸਬੰਧੀ ਲੋੜੀਂਦੇ ਸਬੂਤ ਹੋਣੇ ਚਾਹੀਦੇ ਹਨ, ਜਿਸ ਤੋਂ ਇਹ ਉਹ ਸਿੱਧ ਕਰ ਸਕਣ ਕਿ ਇਹ ਨਕਦੀ ਉਨਾਂ ਦੀ ਆਪਣੀ ਹੈ ਅਤੇ ਇਸ ਸਬੰਧੀ ਉਹਨਾਂ ਕੋਲੇ ਸਾਰੇ ਸਬੂਤ ਹਨ।ਉਹਨਾਂ ਕਿਹਾ ਕਿ ਐੱਫ. ਐੱਸ. ਟੀ. ਟੀਮਾਂ ਸਮੇਤ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਚੋਣਾਂ ਵਿੱਚ ਧਨ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-