Total views : 5506767
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜੰਡਿਆਲਾ ਗੁਰੂ/ਬੱਬੂ ਬੰਡਾਲਾ
ਤਰਨ ਤਾਰਨ ‘ਚ ਲਵ ਮੈਰਿਜ ਕਰਵਾਉਣ ਵਾਲੇ ਮੁੰਡੇ ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਮੋਟਰਸਾਈਕਲ ਸਵਾਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਜ਼ਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਥਾਣਾ ਵੈਰੋਵਾਲ ਦੀ ਪੁਲਿਸ ਨੇ 4 ਵਿਅਕਤੀਆਂ ਨੂੰ ਨਾਮਜ਼ਦ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕੁੜੀ ਦੇ ਮਾਪਿਆ ਦੇ ਚਾਰ ਮੈਬਰਾਂ ਵਿਰੁੱਧ ਕੇਸ ਦਰਜ
ਸੁਖਵਿੰਦਰ ਕੌਰ ਪਤਨੀ ਬਲਜਿੰਦਰ ਸਿੰਘ ਵਾਸੀ ਪਿੰਡ ਏਕਲਗੱਡਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੇ ਮੁੰਡੇ ਰਵਿੰਦਰ ਸਿੰਘ ਨੇ ਕਰੀਬ ਇਕ ਸਾਲ ਪਹਿਲਾਂ ਅਨਮੋਲਦੀਪ ਕੌਰ ਪੁੱਤਰੀ ਪਰਮਿੰਦਰ ਸਿੰਘ ਵਾਸੀ ਏਕਲ ਗੱਡਾ ਨਾਲ ਲਵ ਮੈਰਿਜ ਕਰਵਾਈ ਸੀ। ਬੀਤੀ 7 ਅਪ੍ਰੈਲ ਨੂੰ ਉਹ ਆਪਣੇ ਪਤੀ ਅਤੇ ਮੁੰਡੇ ਰਵਿੰਦਰ ਸਿੰਘ ਨਾਲ ਪੈਲੀ ਵਿੱਚ ਕੰਮ ਕਰਨ ਤੋਂ ਬਾਅਦ ਸ਼ਾਮ ਕਰੀਬ 7 ਵਜੇ ਵਾਪਸ ਘਰ ਪਰਤ ਰਹੇ ਸਨ। ਇਸ ਦੌਰਾਨ ਉਸ ਦਾ ਮੁੰਡਾ ਰਵਿੰਦਰ ਸਿੰਘ ਆਪਣੇ ਮੋਟਰਸਾਈਕਲ ਸਪਲੈਂਡਰ ’ਤੇ ਸਵਾਰ ਹੋ ਕੇ ਉਨ੍ਹਾਂ ਦੇ ਅੱਗੇ-ਅੱਗੇ ਜਾ ਰਿਹਾ ਸੀ।
ਇਸ ਦੌਰਾਨ ਦੋ ਵਿਅਕਤੀ ਉਨ੍ਹਾਂ ਦੇ ਪਿੱਛੇ ਬਿਨਾਂ ਨੰਬਰੀ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਆ ਰਹੇ ਸਨ, ਜਿਨ੍ਹਾਂ ਵੱਲੋਂ ਉਨ੍ਹਾਂ ਦੇ ਸਾਹਮਣੇ ਬੇਟੇ ਰਵਿੰਦਰ ਸਿੰਘ ਦੇ ਬਰਾਬਰ ਆ ਰਿਵਾਲਵਰ ਰਾਹੀਂ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਇਹ ਫਾਇਰ ਉਸ ਦੀ ਛਾਤੀ ਵਿੱਚ ਜਾ ਲੱਗੇ ਅਤੇ ਉਹ ਜ਼ਮੀਨ ਉੱਪਰ ਡਿੱਗ ਪਿਆ। ਜ਼ਮੀਨ ’ਤੇ ਡਿੱਗਣ ਤੋਂ ਬਾਅਦ ਹਮਲਾਵਰਾਂ ਵੱਲੋਂ ਤਿੰਨ ਚਾਰ ਫਾਇਰ ਉਸ ਉੱਪਰ ਕੀਤੇ ਗਏ, ਜੋ ਉਸ ਦੇ ਸਰੀਰ ਦੇ ਵੱਖ-ਵੱਖ ਅੰਗਾਂ ਉੱਪਰ ਜਾ ਵੱਜੇ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਕਹਿੰਦੇ ਹੋਏ ਕਿ ਰਵਿੰਦਰ ਸਿੰਘ ਨੂੰ ਪਿੰਡ ਵਿੱਚ ਵਿਆਹ ਕਰਵਾਉਣ ਦਾ ਮਜ਼ਾ ਦਿੱਤਾ ਹੈ, ਆਖ ਫਰਾਰ ਗਏ। ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਬੇਟੇ ਨੂੰ ਗੋਲ਼ੀਆਂ ਮਾਰਨ ਦੀ ਮੁੱਖ ਵਜ੍ਹਾ ਉਸ ਵੱਲੋਂ ਪਿੰਡ ਦੀ ਕੁੜੀ ਨਾਲ ਵਿਆਹ ਕਰਵਾਉਣਾ ਹੀ ਹੈ। ਜ਼ਖ਼ਮੀ ਹਾਲਤ ’ਚ ਰਵਿੰਦਰ ਸਿੰਘ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ।
ਉੱਧਰ ਜਾਣਕਾਰੀ ਦਿੰਦੇ ਥਾਣਾ ਵੈਰੋਵਾਲ ਦੇ ਸਹਾਇਕ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਕੌਰ ਦੇ ਬਿਆਨਾਂ ਹੇਠ ਨਿਰਵੈਲ ਸਿੰਘ ਪੁੱਤਰ ਦਿਆਲ ਸਿੰਘ, ਕੰਵਲਜੀਤ ਸਿੰਘ ਪੁੱਤਰ ਨਿਰਵੈਲ ਸਿੰਘ, ਸਾਜਨ ਪੁੱਤਰ ਜਸਪਾਲ ਸਿੰਘ, ਪਰਮਿੰਦਰ ਕੌਰ ਪਤਨੀ ਮੁਖਤਿਆਰ ਸਿੰਘ ਵਾਸੀਆਨ ਏਕਲਗੱਡਾ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-