ਸ਼ਿਮਲੇ ‘ਚ ਚਿੱਟੇ ਸਮੇਤ ਫੜਿਆ ਗਿਆ ਸਾਬਕਾ ਮੰਤਰੀ ਲੰਗਾਹ ਦਾ ਫਰਜੰਦ ਪਹਿਲਾ ਵੀ ਇਕ ਚਿੱਟੇ ਦੇ ਕੇਸ ‘ਚ ਭਗੌੜਾ ਐਲਾਨਿਆ ਜਾ ਚੁੱਕਾ

4684342
Total views : 5521228

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਗੁਰਦਾਸਪੁਰ/ਬੀ.ਐਨ.ਈ ਬਿਊਰੋ

ਮੰਗਲਵਾਰ ਨੂੰ ਸ਼ਿਮਲਾ ਦੀ ਪੁਲਿਸ ਵੱਲੋਂ ਆਪਣੇ ਚਾਰ ਸਾਥੀਆਂ ਸਮੇਤ ਚਿੱਟੇ ਨਾਲ ਗਿਰਫਤਾਰ ਕੀਤਾ ਗਿਆ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਲੜਕੇ ਪ੍ਰਕਾਸ਼ ਸਿੰਘ ਪਹਿਲਾਂ ਵੀ ਗੁਰਦਾਸਪੁਰ ਪੁਲਿਸ ਵੱਲੋਂ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਮਾਮਲੇ ਵਿੱਚ ਜਮਾਨਤ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਭਗੋੜਾ ਕਰਾਰ ਦਿੱਤਾ ਜਾ ਚੁੱਕਿਆ ਹੈ। 

ਦੱਸ ਦਈਏ ਕਿ ਪ੍ਰਕਾਸ਼ ਸਿੰਘ ਲੰਗਾਹ ਨੂੰ ਕੱਲ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਇੱਕ ਹੋਟਲ ਦੇ ਕਮਰੇ ਤੋਂ ਚਾਰ ਦੋਸਤਾਂ ਸਣੇ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ ਜਿਨ੍ਹਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ।

ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰੀ ਸਮੇਂ ਵੀ ਇਹ ‌ਸਾਰੇ ਨਸ਼ੇ ਵਿੱਚ ਸਨ ਅਤੇ ਪੁਲੀਸ ਨੇ ਇਹਨਾਂ ਕੋਲੋਂ 42.89 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਕਰੀਬ ਤਿੰਨ ਸਾਲ ਪਹਿਲਾਂ  ਪ੍ਰਕਾਸ਼ ਸਿੰਘ ਖ਼ਿਲਾਫ਼ ਗੁਰਦਾਸਪੁਰ ਦੇ ਧਾਰੀਵਾਲ ਥਾਣੇ ਵਿੱਚ ਹੈਰੋਇਨ ਦਾ ਕੇਸ ਦਰਜ ਹੋਇਆ ਸੀ ਅਤੇ ਮਈ 2021 ਵਿੱਚ ਦਰਜ ਹੋਏ ਇਸ ਮਾਮਲੇ ਵਿੱਚ ਵੀ ‌ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਵੇਲੇ ਵੀ ਇਹਨਾਂ ਨਾਲ ਇੱਕ ਔਰਤ ਸ਼ਾਮਿਲ ਸੀ।

ਕਵਾਟਰਾਂ ਵਿੱਚੋਂ ਗ੍ਰਿਫਤਾਰ ਕੀਤੇ ਗਏ ਇਹਨਾਂ ਨੌਜਵਾਨਾਂ ਪਾਸੋਂ ਉਸ ਵੇਲੇ 12 ਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਵੀ ਕੀਤੀ ਗਈ ਸੀ ਜਿਸ ਤੋਂ ਬਾਅਦ ਸ਼ਿਮਲਾ ‘ਚ ਹੈਰੋਇਨ ਸਮੇਤ ਗ੍ਰਿਫ਼ਤਾਰ ਹੋਣ ਤੋਂ ਬਾਅਦ ਪਰਕਾਸ਼ ਸਿੰਘ ਦਾ ਨਾਂ ਫਿਰ ਸੁਰਖ਼ੀਆਂ ‘ਚ ਆ ਗਿਆ ਹੈ।ਫੜੇ ਗਏ ਦੋਸ਼ੀਆਂ ਵਿੱਚ ਤਿੰਨ ਪੰਜਾਬ, ਇੱਕ ਚੰਡੀਗੜ੍ਹ ਅਤੇ ਇੱਕ ਹਿਮਾਚਲ ਦਾ ਰਹਿਣ ਵਾਲਾ ਹੈ। ਇਨ੍ਹਾਂ ਦੀ ਪਛਾਣ ਪ੍ਰਕਾਸ਼ ਸਿੰਘ (37) ਪੁੱਤਰ ਸੁੱਚਾ ਸਿੰਘ ਲੰਗਾਹ ਵਾਸੀ ਗੁਰਦਾਸਪੁਰ ਪੰਜਾਬ, ਅਜੈ ਕੁਮਾਰ (27) ਪੁੱਤਰ ਚਮਨ ਲਾਲ ਵਾਸੀ ਨੂਰਖੋਦੀਆਂ ਪੰਜਾਬ ਯੂਨੀਵਰਸਿਟੀ ਪਟਿਆਲਾ, ਅਵਨੀ (19) ਪੁੱਤਰੀ ਵਿਕਾਸ ਨੇਗੀ ਪਿੰਡ ਸੰਗਲਾ ਕਿੰਨੌਰ ਹਿਮਾਚਲ, ਸ਼ੁਭਮ ਕੌਸ਼ਲ (26) ਪੁੱਤਰ ਸੰਦੀਪ ਕੌਸ਼ਲ ਵਾਸੀ ਬਲਾਕ ਏ ਸੈਕਟਰ-1 ਚੰਡੀਗੜ੍ਹ ਅਤੇ ਬਲਜਿੰਦਰਾ (22) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਨੱਡਾ ਮੋਹਾਲੀ ਪੰਜਾਬ ਵਜੋਂ ਹੋਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 
 

Share this News