Total views : 5521229
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਸਾਬਕਾ ਉੱਪ ਮੁੱਖ ਮੰਤਰੀ ਵਿਧਾਇਕ ਤੇ ਰਾਜਸਥਾਨ ਸੂਬੇ ਵਿੱਚ ਕਾਂਗਰਸ ਪਾਰਟੀ ਦੇ ਇੰਚਾਰਜ ਸੁੱਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਜੀਠਾ ਹਲਕੇ ਦੇ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਦੇ ਪੈਟਰੋਲ ਪੰਪ ਤੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ
ਅਗਾਮੀ ਲੋਕ ਸਭਾ ਚੋਣਾਂ ਵਿੱਚ ਮਾਝੇ ਦੀਆਂ ਤਿੰਨੇ ਸੀਟਾਂ ਅੰਮ੍ਰਿਤਸਰ ,ਗੁਰਦਾਸਪੁਰ ਤੇ ਖਡੂਰ ਸਾਹਿਬ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ।
ਰੰਧਾਵਾ ਨੇ ਕਿਹਾ ਕਿ ਪਿਛਲੀਆਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਮਾਲਵੇ ਵਿੱਚੋ ਆ ਰਹੀ ਹਨੇਰੀ ਨੂੰ ਮਾਝੇ ਦੇ ਸੂਝਵਾਨ ਵੋਟਰਾਂ ਨੇ ਠੱਲ ਪਾਈ ਸੀ ਤੇ ਇੱਥੋਂ ਕਾਂਗਰਸ ਪਾਰਟੀ ਨੇ ਸੀਟਾਂ ਜਿੱਤੀਆਂ ਸਨ ਐਤਕੀਂ ਵੀ ਸਾਰੇ ਪੰਜਾਬ ਤੇ ਖਾਸ ਕਰਕੇ ਮਾਝੇ ਵਾਲੇ ਇਹਨਾਂ ਦੋਵੇਂ ਸੱਤਾਧਾਰੀ ਪਾਰਟੀਆਂ ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ , ਅਕਾਲੀ ਦਲ ਦੀ ਗੱਲ ਕਰਦਿਆਂ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੜੀ ਬੁਰੀ ਤਰਾਂ ਇਹਨਾਂ ਨੂੰ ਨਕਾਰ ਦਿੱਤਾ ਹੈ ਸ਼ਾਇਦ ਇਹ ਇਹਨਾਂ ਚੋਣਾਂ ਵਿੱਚ ਆਪਣਾ ਖਾਤਾ ਵੀ ਨਾਂ ਖੋਲ ਸਕਣ। ਪੱਤਰਕਾਰਾਂ ਵੱਲੋ ਇਹ ਪੁੱਛੇ ਜਾਣ ਤੇ ਕਿ ਭਾਜਪਾ ਤੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ ਪਰ ਕਾਂਗਰਸ ਨੇ ਅਜੇ ਕੋਈ ਲਿਸਟ ਜਾਰੀ ਨਹੀਂ ਕੀਤੀ ਇਸਤੇ ਤੰਜ ਕੱਸਦਿਆਂ ਰੰਧਾਵਾ ਨੇ ਕਿਹਾ ਕਿ ਇਹਨਾਂ ਨੇ ਕਿਹੜੇ ਆਪਣੇ ਉਮੀਦਵਾਰ ਐਲਾਨੇ ਹਨ ਕਾਂਗਰਸ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਕੇ ਗਏ ਹਨ ਚਾਹੇ ਉਹ ਪ੍ਰਨੀਤ ਕੌਰ , ਰਵਨੀਤ ਬਿੱਟੂ ਜਾਂ ਸ਼ੁਸ਼ੀਲ ਰਿੰਕੂ ਹੋਵੇ ਤੇ ਟਕਸਾਲੀ ਅਕਾਲੀ ਪਰਿਵਾਰ ਤੇਜਾ ਸਿੰਘ ਸਮੁੰਦਰੀ ਜੀ ਦੇ ਪੋਤਰੇ ਨੇ ਵੀਂ ਕਮਲ ਨੂੰ ਸੁੰਘ ਲਿਆ ਪਰ ਪੰਜਾਬ ਦੇ ਅਣਖੀ ਲੋਕ ਇਸ ਬਾਰੇ ਬੜੀ ਡੂੰਘਾਈ ਨਾਲ ਸੋਚ ਵਿਚਾਰ ਕਰ ਰਹੇ ਹਨ । ਅਖੀਰ ਵਿੱਚ ਰੰਧਾਵਾ ਨੇ ਜਲਦ ਹੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਉਪਰੰਤ ਟਿਕਟਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਮੌਕੇ ਓਹਨਾਂ ਦੇ ਨਾਲ ਭਗਵੰਤਪਾਲ ਸਿੰਘ ਸੱਚਰ ਤੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਵੀ ਹਾਜ਼ਰ ਸਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-