ਪਿੰਡ ਗੁਣੇਵਾਲ ਹਵੇਲੀਆਂ ਦੇ ਮੌਜੂਦਾ ਪੰਚਾਇਤ ਮੈਂਬਰ ਸਾਥੀਆਂ ਸਮੇਤ ਹੋਏ ਆਪ ਵਿਚ ਸ਼ਾਮਲ :  ਈ.ਟੀ ਓ   

4684345
Total views : 5521233

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜੰਡਿਆਲਾ ਗੁਰੂ/ਬੱਬੂ ਬੰਡਾਲਾ 

 ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਦਿਨੋ ਦਿਨੀ ਆਮ ਆਦਮੀ ਪਾਰਟੀ ਦਾ ਕੁਨਬਾ ਲਗਾਤਾਰ ਵੱਧ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਪਿੰਡ  ਗੁਨੇਵਾਲ ਹਵੇਲੀਆਂ ਦੇ 3 ਮੌਜੂਦਾ ਪੰਚਾਇਤ ਮੈਂਬਰਾਂ ਤੋ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਅਤੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਉੱਨਾਂ ਦੱਸਿਆ ਕਿ ਇਹ ਸਮੁੱਚਾ ਪਿੰਡ ਇਕ ਪਾਸੇ ਹੋ ਗਏ ਹਨ ਅਤੇ ਹੁਣ ਵਿਰੋਧੀ ਧਿਰ ਨੂੰ ਬੂਥ ਲਗਾਉਣ ਲਈ ਵਰਕਰ ਤੱਕ ਵੀ ਨਹੀਂ ਲੱਭਣੇ।

 ਸ: ਈ.ਟੀ.ਓ ਨੇ ਦੱਸਿਆ ਕਿ ਇਨਾਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿੱਲਿਆ ਹੈ। ਉਨਾਂ ਕਿਹਾ ਕਿ ਆਉਂਦੀਆਂ ਲੋਕਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸੂਬੇ ਦੀਆਂ 13 ਸੀਟਾਂ ਤੇ ਬੇਮਿਸਾਲ ਜਿੱਤ ਹਾਸਿਲ ਕਰੇਗੀ। ਉਨਾਂ ਕਿਹਾ ਕਿ ਸਾਡੀ ਪਾਰਟੀ ਆਮ ਆਦਮੀ ਦੀ ਪਾਰਟੀ ਹੈ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਵਰਕਰਾਂ ਨੂੰ ਭਰੋਸਾ ਦਵਾਇਆ ਕਿ ਤੁਹਾਡਾ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।

 ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਦਿ ਪਿੰਡ ਗਨੇਵਾਲ ਹਵੇਲੀਆਂ ਦੇ ਗੁਰਦੇਵ ਸਿੰਘ, ਚਮਕੋਰ ਸਿੰਘ, ਗੁਰਜੰਟ ਸਿੰਘ, ਹਰਪਰੀਤ ਸਿੰਘ, ਹਰਜੋਤ singh, ਹਰਜੀਤ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਪਲਵਿੰਦਰ ਸਿੰਘ ਲਖਵਿੰਦਰ ਸਿੰਘ ਤੋਂ ਇਲਾਵਾ 100 ਤੋ ਵੱਧ ਪਿੰਡ ਵਾਸੀ ਕਾਂਗਰਸੀ ਅਤੇ ਅਕਾਲੀਆਂ ਨੂੰ ਅਲਵਿਦਾ ਆਖ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ। ਉਨਾਂ ਦੱਸਿਆ ਕਿ ਇਨਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬੱਲ ਮਿਲਿਆ ਹੈ ਅਤੇ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News