ਖ਼ਾਲਸਾ ਕਾਲਜ ਵੂਮੈਨ ਵਿਖੇ ਰਾਸ਼ਟਰੀ ਸਿੱਖਿਆ ਨੀਤੀ ’ਤੇ ਭਾਸ਼ਣ ਕਰਵਾਇਆ ਗਿਆ

4684345
Total views : 5521233

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਆਈ. ਕਿਊ. ਏ. ਸੀ. ਅਤੇ ਐਨ. ਈ. ਪੀ. ਕਮੇਟੀ ਵੱਲੋਂ ‘ਰਾਸ਼ਟਰੀ ਸਿੱਖਿਆ ਨੀਤੀ’ ’ਤੇ ਇਕ ਗੈਸਟ ਲੈਕਚਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਇਸ ਭਾਸ਼ਣ ਮੌਕੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਸੀਨੀਅਰ ਫੈਕਲਟੀ ਨਾਲ ਮਿਲ ਕੇ ਪ੍ਰਿੰ: ਡਾ. ਕੁਮਾਰ ਤੇ ਹੋਰ ਮਹਿਮਾਨਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਪ੍ਰਿੰ: ਡਾ. ਕੁਮਾਰ ਨੇ ਨਵੀਂ ਸਿੱਖਿਆ ਨੀਤੀ ਅਨੁਸਾਰ ਅੰਤਰ-ਅਨੁਸ਼ਾਸਨੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਦੇ ਨਾਲ-ਨਾਲ ਪਾਠਕ੍ਰਮ ਅਤੇ ਕ੍ਰੈਡਿਟ ਫਰੇਮਵਰਕ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਐਨ. ਈ. ਪੀ. ਸਬੰਧੀ ਗੱਲ ਕਰਦਿਆਂ ਕਰੈਡਿਟ ਸਿਸਟਮ, ਮੇਜਰ ਮਾਈਨਰ, ਆਈਡੀ, ਆਨ-ਲਾਇਨ ਪੜ੍ਹਾਈ ਆਦਿ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਪੀ.ਪੀ.ਟੀ ਰਾਹੀਂ ਆਸਾਨ ਖ਼ਾਕੇ ਨਾਲ ਆਪਣੇ ਵਿਚਾਰ ਦੀ ਪ੍ਰੋੜਤਾ ਕੀਤੀ।

ਇਸ ਮੌਕੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਅਧਿਆਪਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਪ੍ਰਿੰ: ਡਾ. ਕੁਮਾਰ ਨੇ ਗਹਿਰਾਈ ਨਾਲ ਜਵਾਬ ਦਿੱਤੇ ਗਏ ਅਤੇ ਮਾਰਗਦਰਸ਼ਨ ਕੀਤਾ। ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਵੀ ਇਸ ਸਬੰਧੀ ਫਾਇਦੇ ਅਤੇ ਨੁਕਸਾਨਾਂ ਬਾਰੇ ਦੱਸਦਿਆਂ ਉਨ੍ਹਾਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਜੋ ਅਸੀਂ ਨਵੀਆਂ ਨੀਤੀਆਂ ਦੇ ਤਹਿਤ ਬਣਾ ਸਕਦੇ ਹਾਂ। ਇਸ ਮੌਕੇ ਆਈ. ਕਿਊ. ਏ. ਸੀ. ਕੋਆਰਡੀਨੇਟਰ ਡਾ. ਮਨਬੀਰ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਅਜਿਹੇ ਗੰਭੀਰ ਮੁੱਦਿਆਂ ’ਤੇ ਲੈਕਚਰ ਉਲੀਕਣ ਲਈ ਪਿ੍ਰੰ: ਡਾ. ਸੁਰਿੰਦਰ ਕੌਰ ਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ‘ਤੇ ਕਾਲਜ ਦਾ ਸਮੁੱਚਾ ਸਟਾਫ਼ ਮੌਜੂਦ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News