Total views : 5505039
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਲਾਲਜੀਤ ਭੁੱਲਰ ਖਿਲਾਫ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਕੀਤੀ ਗਈ ਹੈ।
ਅਕਾਲੀ ਦਲ ਵਲੋਂ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਆਪ ਉਮੀਦਵਾਰ ਖ਼ਿਲਾਫ਼ ਤੁਰੰਤ ਐਫ਼.ਆਈ.ਆਰ. ਦਰਜ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨ ਲਾਲਜੀਤ ਸਿੰਘ ਭੁੱਲਰ ਵਲੋਂ ਪੱਟੀ ਵਿਚ ਕੁਝ ਭਾਈਚਾਰਿਆਂ ਵਿਰੁੱਧ ਟਿੱਪਣੀ ਕੀਤੀ ਗਈ ਸੀ।
ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਆਪ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਲੋਂ ਮਾਹੀ ਰਿਜੋਰਟ ਪੱਟੀ ਵਿੱਚ ਸਵਰਨਕਾਰ ਅਤੇ ਤਰਖਾਣ ਬਰਦਾਰੀ ਖਿਲਾਫ ਟਿੱਪਣੀ ਕੀਤੀ ਗਈ ਸੀ ਅਤੇ ਰਾਮਗੜ੍ਹੀਆ ਬਰਾਦਰੀ ਤੇ ਸੁਨਿਆਰਾ ਬਰਾਦਰੀ ਦਾ ਅਪਮਾਨ ਕੀਤਾ ਗਿਆ ਸੀ। ਪੰਜਾਬ ਭਰ ‘ਚ ਇਸ ਨੂੰ ਲੈ ਕੇ ਭਾਈਚਾਰੇ ਦੇ ਲੋਕਾਂ ‘ਚ ਰੋਸ ਵੀ ਪਾਇਆ ਗਿਆ ਅਤੇ ਵੱਖ ਵੱਖ ਥਾਵਾਂ ‘ਤੇ ਪ੍ਰਦਰਸ਼ਨ ਵੀ ਵਿਖਾਈ ਦਿੱਤੇ ਹਨ।
ਹਾਲਾਂਕਿ ਲਾਲਜੀਤ ਭੁੱਲਰ ਨੇ ਮਾਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸੇ ਖਾਸ ਭਾਈਚਾਰੇ ਖਿਲਾਫ਼ ਟਿੱਪਣੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਨਸ਼ਾ ਕਿਸੇ ਨੂੰ ਠੇਸ ਪਹੁੰਚਾਉਣੀ ਨਹੀਂ ਸੀ। ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਸ ਲਈ ਉਹ ਮਾਫ਼ੀ ਮੰਗਦੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-