Total views : 5521239
Total views : 5521239
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਟੀਨੂੰ ਪਾਰਟੀ ‘ਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਪੁੱਜੇ ਸਨ।
ਉਨ੍ਹਾਂ ਦੀ ਸ਼ਮੂਲੀਅਤ ਸੀ.ਐਮ ਮਾਨ ਸਮੇਤ ਕਈ ਸੀਨੀਅਰ ਆਗੂਆਂ ਵਿਚ ਹੋਈ ਹੈ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕਈ ਸਮਰਥਕ ਵੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਟੀਨੂੰ ਦੇ ‘ਆਪ’ ‘ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਟੀਨੂੰ ਜਲੰਧਰ ਸੀਟ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ, ਕਿਉਂਕਿ ਟੀਨੂੰ ਦੀ ਜਲੰਧਰ ‘ਚ ਦਲਿਤ ਵੋਟਾਂ ‘ਤੇ ਮਜ਼ਬੂਤ ਪਕੜ ਹੈ। ਟੀਨੂੰ ਦੇ ਨਾਲ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ‘ਆਪ’ ਵਿਚ ਸ਼ਾਮਲ ਹੋਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-