Total views : 5521273
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਦੇ ਵੱਡੇ ਅਮਰੂਦ ਬਾਗ ਘੁਟਾਲੇ ਵਿਚ ਨਵੀਂ ਅਪਡੇਟ ਦੇਖਣ ਨੂੰ ਮਿਲੀ ਹੈ। ਇਸ ਘੁਟਾਲੇ ‘ਚ ਕੰਮ ਕਰ ਰਹੇ IAS ਤੇ PCS ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਅਮਰੂਦ ਘੁਟਾਲਾ ਮਾਮਲੇ ‘ਚ ਵਿਜੀਲੈਂਸ ਬਿਊਰੋ ਕਾਰਵਾਈ ਕਰਨ ਦੀ ਤਿਆਰੀ ‘ਚ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਸੂਬਾ ਸਰਕਾਰ ਨੂੰ ਪੱਤਰ ਲਿਖ ਕੇ ਇਸ ਮਾਮਲੇ ‘ਚ ਦੋ ਆਈਏਐਸ, ਇਕ ਪੀਸੀਐਸ ਤੇ ਇਕ ਆਈਐਫਐਸ ਖ਼ਿਲਾਫ਼ ਕਾਰਵਾਈ ਕਰਨ ਦੀ ਇਜਾਜ਼ਤ ਮੰਗੀ ਹੈ।
ਇਜਾਜ਼ਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਅਗਲੀ ਕਾਰਵਾਈ ਸ਼ੁਰੂ ਕਰੇਗਾ। ਜਿਨ੍ਹਾਂ ਅਧਿਕਾਰੀਆਂ ਖ਼ਿਲਾਫ਼ ਇਜਾਜ਼ਤ ਮੰਗੀ ਗਈ ਹੈ, ਉਨ੍ਹਾਂ ਵਿਚੋਂ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਸਾਬਕਾ ਵਧੀਕ ਮੁੱਖ ਪ੍ਰਸ਼ਾਸਕ ਆਈਏਐਸ ਰਾਜੇਸ਼ ਧੀਮਾਨ ਨੇ ਇਜਾਜ਼ਤ ਮੰਗੀ ਹੈ।
ਨਾਲ ਹੀ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ, ਲੁਧਿਆਣਾ ਦੇ ਸਾਬਕਾ ਮੁੱਖ ਪ੍ਰਸ਼ਾਸਕ ਵਿਪੁਲ ਉੱਜਵਲ, ਗਮਾਡਾ ਦੇ ਸਾਬਕਾ ਭੂਮੀ ਗ੍ਰਹਿਣ ਅਧਿਕਾਰੀ ਜਗਦੀਪ ਸਹਿਗਲ ਤੇ ਆਈਐਫਐਸ ਸ਼ਲਿੰਦਰ ਕੌਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 17ਏ ਤਹਿਤ ਲਾਜ਼ਮੀ ਇਜਾਜ਼ਤ ਮੰਗੀ ਗਈ ਹੈ।
ਮਾਮਲੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਦੋ ਆਈਏਐਸ ਅਧਿਕਾਰੀਆਂ ਆਈਏਐਸ ਵਰੁਣ ਰੂਜਮ ਤੇ ਆਈਏਐਸ ਰਾਜੇਸ਼ ਧੀਮਾਨ ਨੂੰ ਹਟਾਉਣ ਲਈ ਰਾਜ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ। ਜਿਸ ਸਬੰਧੀ ਰਾਜ ਚੋਣ ਕਮਿਸ਼ਨ ਦੇ ਪ੍ਰਸੋਨਲ ਵਿਭਾਗ ਤੋਂ ਰਿਪੋਰਟ ਮੰਗੀ ਗਈ ਸੀ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਖਿਲਾਫ਼ ਸ਼ਿਕਾਇਤ ਬੇਨਾਮ ਸੀ। ਇਸ ਲਈ ਚੋਣਾਂ ਦੌਰਾਨ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਨਹੀਂ ਹਟਾਇਆ ਗਿਆ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-