ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੱਖਾ ਸਿਧਾਣਾ ਨੂੰ ਬਠਿੰਡਾ ਤੋ ਐਲਾਨਿਆ ਉਮੀਦਵਾਰ

4684354
Total views : 5521275

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਠਿੰਡਾ/ਬਾਰਡਰ ਨਿਊਜ ਸਰਵਿਸ 

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

 

ਉਨ੍ਹਾਂ ਦਾ ਐਲਾਨ ਅੱਜ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਲੱਖਾ ਸਿਧਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹੁਣ ਤੱਕ ਕੁਲ 11 ਉਮੀਦਵਾਰ ਐਲਾਨ ਦਿੱਤੇ ਗਏ ਹਨ।

ਪਾਰਟੀ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਸੁੂਚੀ ਇਸ ਪ੍ਰਕਾਰ ਹੈ-

ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ,  ਪਟਿਆਲਾ ਤੋਂ ਪ੍ਰੋਫੈਸਰ ਮਹਿੰਦਰਪਾਲ ਸਿੰਘ,  ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ, ਫਰੀਦਕੋਟ ਤੋਂ ਬਲਦੇਵ ਸਿੰਘ ਗਗੜਾ,  ਸ੍ਰੀ ਆਨੰਦਪੁਰ ਸਾਹਿਬ ਤੋਂ ਇੰਜੀਨੀਅਰ ਕੁਸ਼ਲਪਾਲ ਸਿੰਘ ਮਾਨ,ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News