Total views : 5521267
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਵੱਲੋਂ ਸਵਰਨਕਾਰ ਅਤੇ ਰਾਮਗੜ੍ਹੀਆਂ ਬਰਾਦਰੀ ਖਿਲਾਫ਼ ਵਰਤੀ ਗਈ ਸ਼ਬਦਾਂਵਲੀ ਦੀ ਨਿਖੇਧੀ ਕਰਦਿਆਂ ਨੈਤਿਕਤਾ ਦੇ ਅਧਾਰ ’ਤੇ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਕੇ ਸਿੱਖਾਂ ਨੂੰ ਜਾਤ ਪਾਤ ਦੇ ਬੰਧਨ ਤੋਂ ਮੁਕਤ ਕੀਤਾ ਸੀ। ਪਰ ਬੜ੍ਹੇ ਅਫ਼ਸੋਸ ਦੀ ਗੱਲ ਹੈ ਕਿ ਅਜੋਕੇ ਸਮਾਜ ’ਚ ਵੀ ਅਜਿਹੀ ਛੋਟੀ ਸੋਚ ਦੇ ਮਾਲਕ ਵੀ ਹਨ ਜੋ ਕਿ ਇਹੋ ਜਿਹਾ ਭੇਦਭਾਵ ਵਾਲਾ ਰਵੱਈਆ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸ: ਭੁੱਲਰ ਜੋ ਕਿ ਸੂਬੇ ਦੇ ਟਰਾਂਸਪੋਰਟ ਮੰਤਰੀ ਹਨ ਵੱਖ-ਵੱਖ ਜਾਤੀਆਂ ਪ੍ਰਤੀ ਭੱਦੀਆਂ ਟਿੱਪਣੀਆਂ ਕਰ ਕੇ ਆਪਣੀ ਸੌੜੀ ਸੋਚ ਨੂੰ ਉਜਾਗਰ ਕਰ ਰਹੇ ਹਨ। ਅਜਿਹੇ ਨੇਤਾ ਦੇ ਹੱਥ ਸੂਬੇ ਦੀ ਵਾਂਗਡੋਰ ਹੋਣਾ ਖਤਰੇ ਤੋ ਖ਼ਾਲੀ ਨਹੀਂ ਹੈ।
ਨੈਤਿਕਤਾ ਦੇ ਅਧਾਰ ’ਤੇ ਭੁੱਲਰ ਅਸਤੀਫਾ ਦੇਵੇ ਜਾਂ ਮੁੱਖ ਮੰਤਰੀ ਕਰੇ ਕੈਬਨਿਟ ਤੋ ਬਾਹਰ
ਉਨ੍ਹਾਂ ਕਿਹਾ ਕਿ ਸ: ਭੁੱਲਰ ਨੇ ਭਾਸ਼ਣ ਦੌਰਾਨ ਰਾਮਗੜੀਆ ਤੇ ਸੁਨਿਆਰਾ ਬਰਾਦਰੀ ਦਾ ਅਪਮਾਨ ਕੀਤਾ ਹੈ, ਜਿਸ ਨਾਲ ਸਮੂਹ ਪੰਜਾਬੀਆਂ ਹਿਰਦੇ ਵਲੂੰਧਰੇ ਗਏ ਹਨ।
ਉਨ੍ਹਾਂ ਕਿਹਾ ਕਿ ਅੱਜ ਦੇ ਅਖੌਤੀ ਬਦਲਾਵ ਵਾਲੇ ਸ਼ਰੇਆਮ ਸਟੇਜਾਂ ’ਤੇ ਸਿੱਖਾਂ ਦਾ ਅਪਮਾਨ ਕਰ ਰਹੇ ਹਨ। ਸਮੁੱਚੇ ਪੰਜਾਬੀਆਂ ਨੂੰ ਜਾਤ ਪਾਤ ਤੋਂ ਉੱਪਰ ਉੱਠ ਕੇ ਇਸਦਾ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਨੀ ਚਾਹੀਦੀ ਹੈ ਨਾ ਕਿ ਅਜਿਹੀ ਘਟੀਆ ਪੱਧਰ ਦੀ ਰਾਜਨੀਤੀ। ਸ: ਛੀਨਾ ਨੇ ਕਿਹਾ ਕਿ ਲਾਲਜੀਤ ਭੁੱਲਰ ਨੂੰ ਤੁਰੰਤ ਸਵਰਨਕਾਰ ਅਤੇ ਰਾਮਗੜ੍ਹੀਆਂ ਬਰਾਦਰੀ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਇਕ ਸਾਬਕਾ ਕਾਂਗਰਸੀ ਵਿਧਾਇਕ ਤੇ ਉਨ੍ਹਾਂ ਦੇ ਪਰਿਵਾਰ ਖਿਲਾਫ਼ ਕੀਤੀ ਗਈ ਟਿੱਪਣੀ ਦੀ ਵੀ ਨਿੰਦਾ ਕੀਤੀ।
ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਸ: ਭੁੱਲਰ ਵੱਲੋਂ ਵਰਤੀ ਸ਼ਬਦਾਂਵਲੀ ਸਬੰਧੀ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੇ ਵੰਡ ਪਾਊ ਭਾਸ਼ਣਾਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਕਾਨੂੰਨ ਲਾਗੂ ਕੀਤਾ ਜਾਵੇ ਤਾਂ ਜੋ ਕਿ ਭਵਿੱਖ ’ਚ ਵੀ ਕੋਈ ਅਜਿਹੀ ਟਿੱਪਣੀ ਨਾ ਕਰ ਸਕੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-