ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋ ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਸਕੂਲੀ ਬੱਚਿਆ ਅਤੇ ਸਕੂਲੀ ਵੈਨ ਡਰਾਈਵਰਾ ਨਾਲ ਕੀਤਾ ਗਿਆ ਟ੍ਰੈਫਿਕ ਸੈਮੀਨਾਰ

4684354
Total views : 5521275

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਪੁਲਿਸ ਕਮਿਸ਼ਨਰ ਅੰਮ੍ਰਿਤਸਰ  ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ .ਪੀ .ਐਸ  ਦੇ ਦਿਸ਼ਾ ਨਿਰਦੇਸ਼ ਹੇਠ ਏ .ਡੀ .ਸੀ. ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਬੀਤੇ ਦਿਨੀਂ ਮੋਹਿੰਦਰਗੜ੍ਹ ਹਰਿਆਣਾ ਵਿਚ ਹੋਏ ਸਕੂਲ ਬੱਸ ਦਾ ਐਕਸੀਡੈਂਟ ਨੂੰ ਮੁੱਖ ਰੱਖਦੇ ਹੋਏ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋ ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਸਕੂਲੀ ਬੱਚਿਆ ਅਤੇ ਸਕੂਲੀ ਵੈਨ ਡਰਾਈਵਰਾ ਨਾਲ ਟ੍ਰੈਫਿਕ ਸੈਮੀਨਾਰ ਕੀਤਾ ਗਿਆ ਉਹਨਾਂ ਨੂੰ ਟ੍ਰੈਫਿਕ ਰੂਲਜ਼ ਫੋਲੋ ਕਰਨ ਲਈ ਪ੍ਰੇਰਿਤ ਕੀਤਾ ਗਿਆ ,ਸੀਟ ਬੈਲਟ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਬਾਰੇ ਪ੍ਰੇਰਿਤ ਕੀਤਾ ।

ਅਨਸਕਿਲਡ ਡ੍ਰਾਈਵਿੰਗ ਕਾਰਨ ਹੁੰਦੇ ਐਕਸੀਡੈਂਟਾਂ ਬਾਰੇ ਜਾਗਰੂਕ ਕੀਤਾ ਗਿਆ ,ਰੈਡ ਲਾਈਟ ਜੰਪ ਨਾ ਕਰਨਾ, ਹਮੇਸ਼ਾ ਸੀਟ ਬੈਲਟ ਲਗਾ ਕੇ ਵਾਹਨ ਚਲਾਉਣਾ, ਵਹੀਕਲ ਚਲਾਉਂਦੇ ਸਮੇ ਮੋਬਾਇਲ ਫ਼ੋਨ ਦੀ ਵਰਤੋਂ ਨਹੀ ਕਰਨੀ ਅਤੇ ਟੂ ਵੀਲਰ ਚਲਾਉਂਦੇ ਸਮੇ ਹਮੇਸ਼ਾ ਹੈਲਮੇਟ ਪਾ ਕੇ ਵਹੀਕਲ ਚਲਾਉਣ ਬਾਰੇ ਪ੍ਰੇਰਿਤ ਕੀਤਾ ,ਫੋਰ ਵੀਲਰ ਚਲਾਉਂਦੇ ਸਮੇ ਹਮੇਸ਼ਾ ਸੀਟ ਬੈਲਟ ਲਗਾ ਕੇ ਵਹੀਕਲ ਚਲਾਉਣ ਬਾਰੇ ਦੱਸਿਆ ਗਿਆ ,ਬੱਚਿਆ ਨੂੰ ਸੜਕੀ ਹਾਦਸਿਆਂ ਬਾਰੇ ਜਾਗਰੂਕ ਕੀਤਾ ਗਿਆ, ਨਸ਼ਿਆ ਪ੍ਰਤੀ ਜਾਗਰੂਕ ਕੀਤਾ ਗਿਆ ਬੱਚਿਆ ਨੂੰ ਅੰਡਰ ਏਜ ਡ੍ਰਾਈਵਿੰਗ ਬਾਰੇ ਦੱਸਿਆ ਗਿਆ ।

ਸਕੂਲ ਵੈਨ ਦੇ ਡਰਾਈਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਣੂ ਕਰਵਾਇਆ ਗਿਆ, ਉਹਨਾਂ ਨੂੰ ਸੇਫ ਸਕੂਲ ਵਾਹਨ ਪੋਲਿਸੀ ਦੀਆ ਸਰਤਾਂ ਤੋ ਜਾਣੂ ਕੀਤਾ ਗਿਆ,ਉਹਨਾਂ ਨੂੰ ਕਿਸੇ ਵੀ ਤਰਾ ਦਾ ਨਸ਼ਾ ਕਰਕੇ ਵਹੀਕਲ ਚਲਾਉਣ ਤੋ ਮਨਾ ਕੀਤਾ ਗਿਆ,ਉਹਨਾਂ ਨੂੰ ਸਪੀਡ ਲਿਮਿਟ ਵਿਚ ਰੱਖ ਕੇ ਵੈਨ ਚਲਾਉਣ ਲਈ ਕਿਹਾ ਗਿਆ, ਉਹਨਾਂ ਨੂੰ ਟ੍ਰੈਫਿਕ ਨਿਯਮਾ ਬਾਰੇ ਦੱਸਿਆ ਗਿਆ, ਸਕੂਲੀ ਵੈਨਾ ਵਿਚ ਫਸਟ ਏਡ ਕਿੱਟਾ ਅਤੇ ਗੈਸ ਬੁਝਾਊ ਜੰਤਰ ਚੈੱਕ ਕਿਤੇ ਗਏ ਬੱਸ ਵਿਚ ਲੱਗੇ ਸੀਸੀਟੀਵੀ ਕੈਮਰਾ, ਸਪੀਡ ਗਵਰਨਰ ਚੈੱਕ ਕਿਤੇ ਗਏ , ਹੈਲਪਰ ਨੂੰ ਦੱਸਿਆ ਗਿਆ ਕੇ ਬੱਚੇ ਨੂੰ ਉਤਾਰਨ ਸਮੇ ਬੱਚੇ ਦਾ ਘਰ ਹਮੇਸ਼ਾ ਬੱਸ ਦੇ ਖੱਬੇ ਪਾਸੇ ਹੋਣਾ ਚਾਹੀਦਾ ਹੈ ਉਹਨਾਂ ਨੂੰ ਯੂਨੀਫਾਰਮ ਪਾ ਕੇ ਨੇਮ ਪਲੇਟ ਲਾਉਣਾ ਜਰੂਰੀ ਦਸਿਆ ਗਿਆ ਇਸ ਮੌਕੇ ਪ੍ਰਿੰਸੀਪਲ ਸ੍ਰੀ ਕਮਾਲ ਚੰਦ , ਕੋਆਡੀਨੇਟਰ ਸ੍ਰੀ ਰਾਜਿੰਦਰ ਸਿੰਘ ਸੱਗੂ, ਟਰਾਂਪੋਰਟ ਇੰਚਾਰਜ ਸ੍ਰੀ ਮਹੇਸ਼ , ਸ੍ਰੀ ਹਰਜਿੰਦਰ ਸਿੰਘ  ਹਾਜ਼ਰ ਸਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News