ਪੁਲਿਸ ਵਲੋਂ ਗੈਂਗਸਟਰ ਲਖਬੀਰ ਲੰਡਾ ਗੈਂਗ ਦੇ 12 ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ

4684363
Total views : 5521339

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਕਾਪੂਰਥਲਾ/ਮਲਕੀਤ 

ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਗੈਂਗਸਟਰ ਲੰਡਾ ਗਰੁੱਪ ਨਾਲ ਸੰਬੰਧਿਤ 12 ਵਿਅਕਤੀਆਂ ਨੂੰ ਕਪੂਰਥਲਾ ਪੁਲਿਸ ਵਲੋਂ ਇਕ ਵਿਸ਼ੇਸ਼ ਮੁਹਿੰਮ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਐੱਸਐੱਸਪੀ ਵਤਸਲਾ ਗੁਪਤਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਤਿੰਨ ਪਿਸਤੌਲ ਤੇ 26 ਰੌਂਦ ਵੀ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ਦੋਸ਼ੀਆਂ ਨੇ ਵਿਦੇਸ਼ੀ ਨੰਬਰਾਂ ਤੋਂ ਕਾਲਿੰਗ ਕਰਕੇ ਇੱਕ ਵਪਾਰੀ ਪਾਸੋਂ 2 ਕਰੋੜ ਦੀ ਫਿਰੌਤੀ ਮੰਗੀ ਸੀ।ਜਿਸ ਤੋਂ ਬਾਅਦ ਪੀੜਿਤ ਵਪਾਰੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਕਪੂਰਥਲਾ ਪੁਲਿਸ ਵਲੋਂ ਜਾਂਚ ਆਰੰਭ ਦਿੱਤੀ ਗਈ। ਇਹ ਗਿਰੋਹ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਦਾ ਸੀ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਤੇ 26 ਜ਼ਿੰਦਾ ਰੌਂਦ ਵੀ ਬਰਾਮਦ ਕੀਤੇ ਗਏ ਹਨ। 

ਪੁਲਿਸ ਅਨੁਸਾਰ ਇਹ ਗੈਂਗ ਬੜੇ ਯੋਜਨਾਬੱਧ ਢੰਗ ਨਾਲ ਕੰਮ ਕਰਦਾ ਸੀ ਅਤੇ ਇਸ ਗਿਰੋਹ ਦੇ ਮੈਂਬਰ ਇਕ ਦੂਜੇ ਨੂੰ ਨਹੀਂ ਜਾਣਦੇ ਸਨ ਅਤੇ ਹਰ ਮੈਂਬਰ ਦਾ ਆਪਣਾ ਇਕ ਰੋਲ ਹੁੰਦਾ ਸੀ ਜਿਸ ਦੇ ਤਹਿਤ ਕਿਸ ਨੇ ਰੇਕੀ ਕਰਨੀ, ਕਿਸ ਨੇ ਮੋਟਸਾਈਕਲ ਲਿਆਉਣਾ, ਕਿਸ ਨੇ ਗੋਲੀ ਚਲਾਉਣੀ, ਕਿਸ ਨੇ ਗੋਲੀ ਚਲਾਉਣ ਦੀ ਵਾਰਦਾਤ ਦੀ ਵੀਡਿਉ ਬਣਾਉਣੀ, ਇਹ ਸਭ ਫਿਕਸ ਹੁੰਦਾ ਸੀ। ਵੀਡਿਉ ਨੂੰ ਇਕ ਸਬੂਤ ਦੇ ਤੌਰ ਉਤੇ ਬਣਾਇਆ ਜਾਂਦਾ ਸੀ। ਉਸ ਤੋਂ ਬਾਅਦ ਹੀ ਹਰ ਕਿਸੇ ਨੂੰ ਉਸ ਦੇ ਰੋਲ ਅਨੁਸਾਰ ਪੈਸੇ ਦਿੱਤੇ ਜਾਂਦੇ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News