Total views : 5521339
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਨਵੀ ਦਿੱਲੀ/ਬੀ.ਐਨ.ਈ ਬਿਊਰੋ
ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇੱਕ ਘੰਟੇ ਤੱਕ ਚੱਲੀ ਮੁਲਕਾਤ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਉਹ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਜਿਹੜੀਆਂ ਕੱਟੜ ਅਪਰਾਧੀਆਂ ਨੂੰ ਮਿਲਦੀਆਂ ਹਨ।
ਉਨ੍ਹਾਂ ਦਾਅਵਾ ਕੀਤਾ ਕਿ 4 ਜੂਨ ਨੂੰ ਆਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਵੱਡੀ ਸਿਆਸੀ ਧਿਰ ਬਣਕੇ ਉਭਰੇਗੀ। ਸ੍ਰੀ ਮਾਨ ਨੇ ਕਿਹਾ,‘ਸ੍ਰੀ ਕੇਜਰੀਵਾਲ ਨੇ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਮੈਂ ਚੋਣਾਂ ਦੌਰਾਨ ਇੰਡੀਆ ਗਠਜੋੜ ਦੇ ਪ੍ਰਚਾਲ ਲਈ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਜਾਵਾਂ।’ ਇਸ ਦੌਰਾਨ ਪਾਰਟੀ ਦੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਕਿਹਾ ਕਿ ਅਗਲੇ ਹਫ਼ਤੇ ਤੋਂ ਸ੍ਰੀ ਕੇਜਰੀਵਾਲ ਦੋ ਮੰਤਰੀਆਂ ਨੂੰ ਮੁਲਾਕਾਤ ਲਈ ਸੱਦਣਗੇ ਤੇ ਵੱਖ ਵੱਖ ਮਸਲਿਆਂ ’ਤੇ ਚਰਚਾ ਕਰਨਗੇ।
ਤਿਹਾੜ ਜੇਲ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਾਕਾਤ ਮੁਲਕਾਤ ਜੰਗਲਾ ਵਿੱਚ ਹੋਈ। ਕੇਜਰੀਵਾਲ ਜੇਲ੍ਹ ਨੰਬਰ 2 ਵਿੱਚ ਬੰਦ ਹਨ। ਉਨ੍ਹਾਂ ਤੇ ਸ੍ਰੀ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲ ਹੋਈ। ਅਧਿਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨੇ ਜੇਲ੍ਹ ਨਿਯਮਾਂ ਅਨੁਸਾਰ ਆਮ ਮੁਲਾਕਾਤੀ ਵਜੋਂ ਕੇਜਰੀਵਾਲ ਨੂੰ ਮਿਲੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-